ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ
ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਵੱਡੀ ਗਿਣਤੀ ਸੰਗਤ ਨੇ ਕੀਤੀ ਸ਼ਮੂਲੀਅਤ
Advertisement
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਹੋਇਆ, ਜਿਸ ਵਿਚ ਵੱਡੀ ਗਿਣਤੀ ਸੰਗਤ ਨੇ ਸ਼ਮੂਲੀਅਤ ਕੀਤੀ। ਬੀਬੀ ਦਲਜੀਤ ਕੌਰ ਖਾਲਸਾ ਦੇ ਇੰਟਰਨੈਸ਼ਨਲ ਢਾਡੀ ਜਥੇ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਛੇ ਗੁਰੂ ਸਾਹਿਬਾਨ ਅਤੇ 15 ਭਗਤ ਸਾਹਿਬਾਨ ਦੀ ਬਾਣੀ ਬਾਰੇ ਸੰਗਤਾਂ ਨੂੰ ਵਿਸਥਾਰ ਵਿੱਚ ਜਾਣੂ ਕਰਵਾਇਆ। ਭਾਈ ਸਤਿੰਦਰਬੀਰ ਸਿੰਘ ਅਤੇ ਭਾਈ ਅਜਮੇਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਨੇ ਕੀਰਤਨ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲਿਆਂ ਨੇ ਗੁਰੂ ਅਰਜਨ ਦੇਵ ਜੀ ਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੇ ਪਹਿਲੇ ਪ੍ਰਕਾਸ਼ ਅਤੇ ਬਾਬਾ ਬੁੱਢਾ ਜੀ ਦੁਆਰਾ ਉਸ ਮੌਕੇ ਲਏ ਗਏ ਪਹਿਲੇ ਹੁਕਮਨਾਮਾ ਬਾਰੇ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਭਾਈ ਜਗਰੂਪ ਸਿੰਘ ਹਜ਼ੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ, ਭਾਈ ਜਸਵੰਤ ਸਿੰਘ ਰਤਵਾੜਾ ਸਾਹਿਬ ਵਾਲੇ, ਭਾਈ ਗਬਰਨਾਮ ਸਿੰਘ ਜਵੱਦੀ ਟਕਸਾਲ, ਬੀਬੀ ਜਤਿੰਦਰ ਕੌਰ, ਕਵੀਸ਼ਰ ਭਾਈ ਸੁਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ।
Advertisement
Advertisement