ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਫਰਵਰੀ
ਇੱਥੋਂ ਦੇ ਸੈਕਟਰ-37 ’ਚ ਸਥਿਤ ਮਾਰਕੀਟ ਵਿੱਚ ਨਗਰ ਨਿਗਮ ਦੇ ਐੱਨਫੋਰਸਮੈਂਟ ਵਿੰਗ ਦੇ ਮੁਲਾਜ਼ਮਾਂ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਚੰਡੀਗੜ੍ਹ ਪੁਲੀਸ ਨੇ 5 ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਅਸ਼ੋਕ, ਸੁਨੀਲ ਗੁਪਤਾ, ਮਨਵਿੰਦਰ, ਸ਼ਿਵ ਨੰਦਨ ਅਤੇ ਮਨੋਜ ਯਾਦਵ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-39 ਦੀ ਪੁਲੀਸ ਨੇ ਕੀਤੀ ਹੈ। ਜਾਣਕਾਰੀ ਅਨੁਸਾਰ ਸੈਕਟਰ-37 ਦੀ ਮਾਰਕੀਟ ਵਿੱਚ ਕੁਝ ਦਿਨ ਪਹਿਲਾਂ ਐੱਨਫੋਰਸਮੈਂਟ ਵਿੰਗ ਦੇ ਇੰਸਪੈਕਟਰ ਅਵਤਾਰ ਗੋਰਿਆ ਮਾਰਕੀਟ ਵਿੱਚ ਚੈਕਿੰਗ ਕਰ ਰਹੇ ਸਨ। ਇਸੇ ਦੌਰਾਨ ਉਕਤ ਵਿਅਕਤੀਆਂ ਨੇ ਨਿਗਮ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕੀਤੀ।