ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਸਤੰਬਰ
ਸਥਾਨਕ ਪੁਲੀਸ ਨੇ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਵੱਖ-ਵੱਖ ਥਾਵਾਂ ਤੋਂ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਸੈਕਟਰ-26 ਦੀ ਪੁਲੀਸ ਨੇ ਬਾਰ ਮੂਹਰੇ ਹੰਗਾਮਾ ਕਰਨ ਵਾਲੇ ਪ੍ਰਦੀਪ, ਅਮਿਤ ਅਤੇ ਸੁਰਿੰਦਰ ਨੂੰ ਗ੍ਰਿਫ਼ਤਾਰ ਕੀਤਾ ਹੈ। ਵੱਖਰੇ ਮਾਮਲੇ ਵਿੱਚ ਓਗਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਵਾਸੀ ਰੂਪਨਗਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਸੈਕਟਰ-26 ਮਾਰਕੀਟ ਦੇ ਪਿਛਲੇ ਪਾਸੇ ਕਾਰ ਵਿੱਚ ਬੈਠ ਕੇ ਸ਼ਰਾਬ ਪੀ ਰਹੇ ਸਨ, ਉਸ ਤੋਂ ਬਾਅਦ ਹੰਗਾਮਾ ਕੀਤਾ।