ਜਨਤਕ ਥਾਵਾਂ ’ਤੇ ਸ਼ਰਾਬ ਪੀਣ ਦੇ ਦੋਸ਼ ਹੇਠ ਪੰਜ ਗ੍ਰਿਫ਼ਤਾਰ
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਪੰਜ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਕਾਰਵਾਈ ਸ਼ੁਰੂ...
Advertisement
ਚੰਡੀਗੜ੍ਹ ਪੁਲੀਸ ਨੇ ਸ਼ਹਿਰ ਵਿੱਚ ਜਨਤਕ ਥਾਵਾਂ ’ਤੇ ਸ਼ਰਾਬ ਪੀ ਕੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਪੰਜ ਜਣਿਆਂ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਵੱਖ-ਵੱਖ ਥਾਣਿਆਂ ਦੀ ਪੁਲੀਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਸਾਰੰਗਪੁਰ ਦੀ ਪੁਲੀਸ ਨੇ ਤਿੰਨ ਅਤੇ ਥਾਣਾ ਸੈਕਟਰ-17 ਤੇ ਥਾਣਾ ਸੈਕਟਰ-36 ਦੀ ਪੁਲੀਸ ਨੇ ਇਕ-ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਵੱਲੋਂ ਭਵਿੱਖ ਵਿੱਚ ਵੀ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਜਨਤਕ ਥਾਵਾਂ ’ਤੇ ਸ਼ਰਾਬ ਪੀਣ ਵਾਲਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
Advertisement
Advertisement
