ਕੁੱਟਮਾਰ ਦੇ ਦੋਸ਼ ਹੇਠ ਪੰਜ ਕਾਬੂ
ਮੁਹਾਲੀ ਪੁਲੀਸ ਨੇ ਔਰਤ ਦੀ ਕੁੱਟਮਾਰ ਦੇ ਦੋਸ਼ ਹੇਠ ਔਰਤ ਸਮੇਤ ਪੰਜ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਇਨ੍ਹਾਂ...
Advertisement
ਮੁਹਾਲੀ ਪੁਲੀਸ ਨੇ ਔਰਤ ਦੀ ਕੁੱਟਮਾਰ ਦੇ ਦੋਸ਼ ਹੇਠ ਔਰਤ ਸਮੇਤ ਪੰਜ ਨਿਹੰਗ ਸਿੰਘਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਡੀ ਐੱਸ ਪੀ ਸਿਟੀ-2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਸੋਹਾਣਾ ਦੇ ਮੁੱਖ ਅਫਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਇਨ੍ਹਾਂ ਨੂੰ ਕਾਬੂ ਕੀਤਾ ਗਿਆ। ਵੈਮਬਲੇ ਸੁਸਾਇਟੀ ਸੈਕਟਰ-91 ਵਾਸੀ ਬਲਜਿੰਦਰ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਘਰ ਦਾ ਦਰਵਾਜਾ ਤੋੜ ਕੇ ਉਸ ਉਪਰ ਹਮਲਾ ਕਰ ਦਿੱਤਾ ਅਤੇ ਕੁੱਟਮਾਰ ਕੀਤੀ। ਇਸ ਦੌਰਾਨ ਇੱਕ ਔਰਤ ਨੂੰ ਉਸ ਨੇ ਫੜ ਲਿਆ।
Advertisement
ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕਰਕੇ ਮਨਦੀਪ ਕੌਰ ਸਮੇਤ ਨਿਹੰਗ ਬਾਣੇ ਵਿੱਚ ਆਏ ਪੰਜ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
Advertisement
Advertisement
×

