ਕਾਲਜ ’ਚ ਪੰਜ ਰੋਜ਼ਾ ਫੈਕਲਟੀ ਪ੍ਰੋਗਰਾਮ ਸਮਾਪਤ
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ‘ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਉੱਭਰ ਰਹੇ ਰੁਝਾਨਾਂ’ ਤੇ ਪੰਜ ਰੋਜ਼ਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੀ ਅਗਵਾਈ ਹੇਠ ਸਮਾਪਤ ਹੋ ਗਿਆ। ਕਾਲਜ ਟਰੱਸਟ ਦੇ ਮੈਂਬਰ ਅਤੇ...
ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਡਾ. ਲਖਵੀਰ ਸਿੰਘ ਅਤੇ ਪ੍ਰਬੰਧਕਾਂ ਨਾਲ ਮੁੱਖ ਮਹਿਮਾਨ ਐਡਵੋਕੇਟ ਅਮਰਦੀਪ ਸਿੰਘ ਧਾਰਨੀ। -ਫੋਟੋ: ਸੂਦ
Advertisement
ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ‘ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਮਸ਼ੀਨ ਲਰਨਿੰਗ ਵਿੱਚ ਉੱਭਰ ਰਹੇ ਰੁਝਾਨਾਂ’ ਤੇ ਪੰਜ ਰੋਜ਼ਾ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕੰਪਿਊਟਰ ਸਾਇੰਸ ਅਤੇ ਇੰਜਨੀਅਰਿੰਗ ਵਿਭਾਗ ਦੀ ਅਗਵਾਈ ਹੇਠ ਸਮਾਪਤ ਹੋ ਗਿਆ। ਕਾਲਜ ਟਰੱਸਟ ਦੇ ਮੈਂਬਰ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਅਮਰਦੀਪ ਸਿੰਘ ਧਾਰਨੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਡਾ. ਲਖਵੀਰ ਸਿੰਘ ਨੇ ਟੀਮ ਨੂੰ ਵਧਾਈ ਦਿੰਦੇ ਹੋਏ ਲਗਾਤਾਰ ਸਿੱਖਣ ਅਤੇ ਤਕਨੀਕੀ ਹੁਨਰ ਨਿਖਾਰਣ ਦੀ ਲੋੜ ’ਤੇ ਜ਼ੋਰ ਦਿੱਤਾ। ਵਿਭਾਗ ਮੁਖੀ ਅਤੇ ਕਨਵੀਨਰ ਡਾ. ਜਤਿੰਦਰ ਸਿੰਘ ਸੈਣੀ ਨੇ ਧੰਨਵਾਦ ਕੀਤਾ। ਸਹਾਇਕ ਕੋਆਰਡੀਨੇਟਰ ਇੰ. ਰਮਨਦੀਪ ਕੌਰ ਨੇ ਵਿਚਾਰ ਪੇਸ਼ ਕੀਤੇ। ਅੰਤ ਵਿੱਚ ਭਾਗੀਦਾਰਾਂ ਨੂੰ ਸਰਟੀਫਿਕੇਟ ਵੰਡੇ ਗਏ।
Advertisement