ਬੇਲਾ ਕਾਲਜ ਨੂੰ ਪੰਜ ਲੱਖ ਦੀ ਸਹਾਇਤਾ
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਲਈ ਨਿਭਾਈ ਜਾ ਰਹੀ ਸੇਵਾ ਨੂੰ ਧਿਆਨ ਵਿੱਚ ਰੱਖਦਿਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿੱਤੀ ਮਦਦ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ...
ਚਮਕੌਰ ਸਾਹਿਬ: ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੂਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵੱਲੋਂ ਪੇਂਡੂ ਇਲਾਕੇ ਦੇ ਵਿਦਿਆਰਥੀਆਂ ਲਈ ਨਿਭਾਈ ਜਾ ਰਹੀ ਸੇਵਾ ਨੂੰ ਧਿਆਨ ਵਿੱਚ ਰੱਖਦਿਆਂ ਸਰਬੱਤ ਦਾ ਭਲਾ ਟਰੱਸਟ ਵੱਲੋਂ ਵਿੱਤੀ ਮਦਦ ਕੀਤੀ ਗਈ। ਕਾਲਜ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਨੇ ਦੱਸਿਆ ਕਿ ਕਾਲਜ ਦੀ ਕਨਵੋਕੇਸ਼ਨ ਮੌਕੇ ਡਾ. ਐੱਸਪੀ ਸਿੰਘ ਓਬਰਾਏ ਨੇ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਅਤੇ ਦੋ ਆਰਓ ਸਿਸਟਮ ਦੇਣ ਦਾ ਐਲਾਨ ਕੀਤਾ ਸੀ। ਟਰੱਸਟ ਵੱਲੋਂ ਇੰਦਰਜੀਤ ਕੌਰ ਗਿੱਲ ਡਾਇਰੈਕਟਰ ਐਜੂਕੇਸ਼ਨ, ਜੇ.ਕੇ. ਜੱਗੀ, ਜ਼ਿਲ੍ਹਾ ਪ੍ਰਧਾਨ, ਗੁਰਵੀਰ ਸਿੰਘ ਓਬਰਾਏ ਜਰਨਲ ਸਕੱਤਰ ਅਤੇ ਮਨਮੋਹਨ ਕਾਲੀਆ ਕਾਰਜਕਾਰੀ ਮੈਂਬਰ ਨੇ ਵਿਸ਼ੇਸ਼ ਤੌਰ ’ਤੇ ਕਾਲਜ ਪਹੁੰਚ ਕੇ ਆਰਓ ਦਾ ਉਦਘਾਟਨ ਕੀਤਾ ਅਤੇ ਵਿੱਤੀ ਰਾਸ਼ੀ ਦਿੱਤੀ। ਇਸ ਮੌਕੇ ਪ੍ਰੋ. ਸੁਨੀਤਾ ਰਾਣੀ, ਪ੍ਰੋ. ਅਮਰਜੀਤ ਸਿੰਘ, ਪ੍ਰੋ ਪ੍ਰਿਤਪਾਲ ਸਿੰਘ, ਪ੍ਰੋ. ਰਮਨਜੀਤ ਕੌਰ, ਅਰਸ਼ਦੀਪ ਪਾਲ ਸਿੰਘ ਅਤੇ ਮਨਪ੍ਰੀਤ ਸਿੰਘ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ