DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੌਮਾਂਤਰੀ ਨਸ਼ਾ ਤਸਕਰ ਗਰੋਹ ਦੇ ਪੰਜ ਮੈਂਬਰ ਕਾਬੂ

ਮੁਲਜ਼ਮਾਂ ਤੋਂ 50 ਗ੍ਰਾਮ ਹੈਰੋਇਨ, 67 ਗ੍ਰਾਮ ਨਸ਼ੀਲਾ ਪਾਊਡਰ ਤੇ 70 ਗ੍ਰਾਮ ਕੋਕੇਨ ਬਰਾਮਦ
  • fb
  • twitter
  • whatsapp
  • whatsapp
featured-img featured-img
Accused arrested in NDPS related cases by Crime Branch in custody at Sector-11, Chandigarh on Saturday. TRIBUNE PHOTO: RAVI KUMAR
Advertisement
ਚੰਡੀਗੜ੍ਹ ਪੁਲੀਸ ਦੀ ਕਰਾਈਮ ਬ੍ਰਾਂਚ ਦੀ ਟੀਮ ਨੇ ਨਸ਼ਾਂ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ਵਿੱਚ ਕੌਮਾਂਤਰੀ ਨਸ਼ਾ ਤਸਕਰ ਗਿਰੋਹ ਦੇ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਵਿੱਚ ਤਿੰਨ ਨਾਈਜ਼ੇਰੀਅਨ ਅਤੇ ਦੋ ਸਥਾਨਕ ਵਿਅਕਤੀ ਸ਼ਾਮਲ ਹਨ। ਮੁਲਜ਼ਮਾਂ ਤੋਂ 50 ਗ੍ਰਾਮ ਹੈਰੋਇਨ, 67 ਗ੍ਰਾਮ ਨਸ਼ੀਲਾ ਪਾਉਡਰ ਤੇ 70 ਗ੍ਰਾਮ ਕੋਕੇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਮੁਲਜ਼ਮਾਂ ਦੀ ਬੀਐੱਮਡਬਲਿਊ ਸਣੇ ਦੋ ਕਾਰਾਂ ਵੀ ਕਬਜ਼ੇ ਵਿੱਚ ਲਈਆਂ ਹਨ।

ਚੰਡੀਗੜ੍ਹ ਪੁਲੀਸ ਦੇ ਐੱਸਪੀ ਸਤਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਨਾਕਾਬੰਦੀ ਦੌਰਾਨ ਇਮੋਰੂ ਦਮੀਆਨ ਵਾਸੀ ਨਾਈਜ਼ੀਰੀਆ ਹਾਲ ਨਿਵਾਸੀ ਮੁਹਾਲੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ 62.60 ਗ੍ਰਾਮ ਨਸ਼ੀਲੇ ਪਦਾਰਥ ਬਰਾਮਦ ਕੀਤੇ। ਜਿਸ ਤੋਂ ਪੁੱਛਗਿੱਛ ਦੇ ਆਧਾਰ ’ਤੇ ਓਕੈ ਨਾਮਦੀ ਵਾਸੀ ਨਾਈਜ਼ੇਰੀਆ ਹਾਲ ਵਸਨੀਕ ਨਵੀਂ ਦਿੱਲੀ ਨੂੰ 35.80 ਗ੍ਰਾਮ ਕੋਕੇਨ ਅਤੇ ਟੋਉਫੇ ਯੁਸੂਫ ਵਾਸੀ ਖਰੜ ਨੂੰ 34.85 ਗ੍ਰਾਨ ਕੋਕੇਨ ਸਣੇ ਕਾਬੂ ਕੀਤਾ ਹੈ। ਪੁਲੀਸ ਜਾਂਚ ਵਿੱਚ ਸਾਹਮਣੇ ਆਇਆ ਕਿ ਇਹ ਤਿੰਨੋਂ ਜਣੇ ਚੰਡੀਗੜ੍ਹ, ਪੰਜਾਬ, ਹਰਿਆਣਾ ਤੇ ਆਲੇ-ਦੁਆਲੇ ਦੇ ਇਲਾਕੇ ਵਿੱਚ ਨਸ਼ੀਲੇ ਪਦਾਰਥ ਸਪਲਾਈ ਕਰਦੇ ਸਨ।

Advertisement

ਪੁਲੀਸ ਨੇ ਬੀਐੱਮਡਬਲਿਊ ਸਣੇ ਦੋ ਕਾਰਾਂ ਕਬਜ਼ੇ ਵਿੱਚ ਲਈਆਂ

ਕਰਾਈਮ ਬ੍ਰਾਂਚ ਦੀ ਟੀਮ ਨੇ ਦੂਜੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲੀਸ ਨੇ ਬੀਐੱਮਡਬਲਿਊ ਕਾਰ ਵਿੱਚ ਸਵਾਰ ਸ਼ਿਵਾ ਠਾਕੁਰ ਵਾਸੀ ਚੰਡੀਗੜ੍ਹ ਤੇ ਜੈਸਲ ਬੈਂਸ ਵਾਸੀ ਫਤਿਹਗੜ੍ਹ ਸਾਹਿਬ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 50.88 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਦੋਵਾਂ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਮੁਲਜ਼ਮ ਸ਼ਿਵਾ ਠਾਕੁਰ ਵਿਰੁੱਧ ਪਹਿਲਾਂ ਵੀ ਤਿੰਨ ਕੇਸ ਦਰਜ ਹਨ। ਇਨ੍ਹਾਂ ਵਿੱਚੋਂ ਨਸ਼ਾ ਤਸਕਰੀ ਨਾਲ ਸਬੰਧਤ ਇਕ ਕੇਸ ਵਿੱਚ 10 ਸਾਲ ਅਤੇ ਇਕ ਕੇਸ ਵਿੱਚ 15 ਸਾਲ ਦੀ ਸਜ਼ਾ ਹੋਈ ਪਈ ਹੈ। ਚੰਡੀਗੜ੍ਹ ਪੁਲੀਸ ਨੇ ਦੋਵਾਂ ਨੂੰ ਕਾਬੂ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।

Advertisement
×