ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਗਰੋਹਾਂ ਦੇ ਪੰਜ ਮੈਂਬਰ ਗ੍ਰਿਫ਼ਤਾਰ

ਨਾਜਾਇਜ਼ ਅਸਲਾ, ਜਾਅਲੀ ਭਾਰਤੀ ਕਰੰਸੀ ਤੇ ਚੋਰੀ ਦੇ ਵਾਹਨ ਬਰਾਮਦ

ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਗਰੋਹਾਂ ਦੇ ਪੰਜ ਮੈਂਬਰ ਗ੍ਰਿਫ਼ਤਾਰ

ਪੱਤਰ ਪ੍ਰੇਰਕ

ਐਸ.ਏ.ਐਸ. ਨਗਰ (ਮੁਹਾਲੀ), 19 ਜਨਵਰੀ                                            

ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ ਤਿੰਨ ਗਰੋਹਾਂ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ ਨਾਜਾਇਜ਼ ਅਸਲਾ, ਜਾਅਲੀ ਕਰੰਸੀ ਅਤੇ ਚੋਰੀ ਦੇ ਵਾਹਨ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐੱਸਐੱਸਪੀ ਸਤਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਐੱਸਪੀ (ਡੀ) ਹਰਮਨਦੀਪ ਸਿੰਘ ਹਾਂਸ, ਡੀਐੱਸਪੀ (ਡੀ) ਗੁਰਚਰਨ ਸਿੰਘ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਵੱਖ-ਵੱਖ ਥਾਵਾਂ ਤੋਂ ਵੱਡੀ ਮਾਤਰਾ ਵਿੱਚ ਅਸਲਾ, ਜਿਨ੍ਹਾਂ ਵਿੱਚ ਪੰਜ ਪਿਸਤੌਲਾਂ ਸਮੇਤ 23 ਰੋਂਦ, 60 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਅਤੇ ਚੋਰੀ ਦੇ ਵਾਹਨਾਂ ਸਮੇਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।  

ਐੱਸਐਸਪੀ ਨੇ ਦੱਸਿਆ ਕਿ ਅਜੈ ਕੁਮਾਰ ਵਾਸੀ ਗੁਰੂ ਨਾਨਕ ਕਲੋਨੀ ਅਤੇ ਰਵੀ ਕੁਮਾਰ ਵਾਸੀ ਨੇੜੇ ਵਾਲਮੀਕੀ ਮੰਦਰ, ਜਗਤਪੁਰਾ (ਮੁਹਾਲੀ) ਕਿਸੇ ਵਾਰਦਾਤ ਨੂੰ ਅੰਜਾਮ ਦੇਣ ਲਈ ਗੁਰਦੁਆਰਾ ਬਾਉਲੀ ਸਾਹਿਬ ਢਕੋਲੀ ਨੇੜੇ ਖੜ੍ਹੇ ਸਨ। ਪੁਲੀਸ ਨੇ ਅਜੈ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਜਦੋਂਕਿ ਰਵੀ ਹਨੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਭੱਜ ਗਿਆ। ਪੁਲੀਸ ਨੇ ਅਜੈ ਕੋਲੋਂ .32 ਬੋਰ ਦਾ ਪਿਸਤੌਲ ਅਤੇ 4 ਕਾਰਤੂਸ ਬਰਾਮਦ ਕੀਤੇ ਹਨ। ਅਜੈ ਕੁਮਾਰ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਹ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਵੀ ਕਰਦੇ ਹਨ। 

ਕਾਬੂ ਕੀਤੇ ਦੋ ਮੁਲਜ਼ਮ ਚੋਰੀ ਦੇ ਸਕੂਟਰ ’ਤੇ ਘੁੰਮ ਰਹੇ ਸਨ ਖਰੜ ਵਿੱਚ 

ਖਰੜ (ਸ਼ਸ਼ੀਪਾਲ ਜੈਨ): ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਦੋ ਮੁਲਜ਼ਮ ਉਹ ਵੀ ਸ਼ਾਮਲ ਹਨ ਜੋ ਖਰੜ ਇਲਾਕੇ ਵਿੱਚ ਚੋਰੀ ਕੀਤੇ ਸਕੂਟਰ ’ਤੇ ਘੰਮ ਰਹੇ ਸਨ। ਵੇਰਵੇ ਅਨੁਸਾਰ ਸੀਆਈਏ ਸਟਾਫ ਖਰੜ ਨੇ ਨਾਜਾਇਜ਼ ਅਸਲੇ ਸਣੇ ਇਨ੍ਹਾਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਖੀ ਸਤਿੰਦਰ ਸਿੰਘ ਅਨੁਸਾਰ ਗੁਰਚਰਨ ਸਿੰਘ ਡੀਐੱਸਪੀ (ਡੀ) ਦੀ ਅਗਵਾਈ ਹੇਠ 17 ਜਨਵਰੀ ਨੂੰ ਸੀਆਈਏ ਸਟਾਫ ਖਰੜ ਦੀ ਪੁਲੀਸ ਨੂੰ ਇਤਲਾਹ ਮਿਲੀ ਕਿ ਇੰਦਰਜੀਤ ਸਿੰਘ ਵਾਸੀ ਪਿੰਡ ਖਿਆਲੀ ਚਹਿਲਾਂ (ਜ਼ਿਲ੍ਹਾ ਮਾਨਸਾ) ਅਤੇ ਕਰਮਜੀਤ ਸਿੰਘ ਉਰਫ ਕਾਲਾ ਵਾਸੀ ਪਿੰਡ ਮਾਣੂੰਕੇ (ਜ਼ਿਲ੍ਹਾ ਲੁਧਿਆਣਾ) ਅਸਲੇ ਸਣੇ ਚੋਰੀ ਦੇ ਸਕੂਟਰ  ’ਤੇ ਸਵਾਰ ਹੋ ਕੇ ਖਰੜ ਇਲਾਕੇ ਵਿੱਚ ਘੁੰਮ ਰਹੇ ਹਨ। ਪੁਲੀਸ ਨੇ ਨਾਕਾ ਲਗਾ ਕੇ ਲਾਡਰਾਂ ਰੋਡ ਟੀ-ਪੁਆਇੰਟ ਬਡਾਲਾ-ਖਰੜ ਤੋਂ ਦੋਹਾਂ ਨੂੰ ਗ੍ਰਿਫਤਾਰ ਕੀਤਾ ਤੇ ਦੋ ਪਿਸਤੌਲਾਂ, 10 ਰੋਦ  ਤੇ ਇੱਕ ਵਾਹਨ ਬਰਾਮਦ ਕੀਤਾ। ਦੋਹਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਇਨ੍ਹਾਂ ਨੇ ਪਿਛਲੇ ਅਰਸੇ ਦੌਰਾਨ ਜ਼ਿਲ੍ਹਾਂ ਮੁਹਾਲੀ ਦੇ ਕਈ ਸੈਕਟਰਾਂ ਵਿੱਚੋ ਆਲਟੋ ਕਾਰ , ਮਾਰੂਤੀ ਕਾਰ ਅਤੇ ਇੱਕ ਮਾਰੂਤੀ ਕਾਰ ਜ਼ਿਲਾ ਫਤਿਹਗੜ੍ਹ ਸਾਹਿਬ ਤੋਂ, ਮਹਿੰਦਰਾ ਜੀਪ ਅਤੇ ਮਾਰੂਤੀ ਕਾਰ ਹਰਿਆਣਾ ਵਿੱਚੋ ਆਪਣੇ ਦੋ ਹੋਰ ਸਾਥੀਆ ਨਾਲ ਮਿਲ ਕੇ ਚੋਰੀ ਕੀਤੀਆਂ ਸਨ। ਪੁਲੀਸ ਅਨੁਸਾਰ ਕਰਮਜੀਤ ਸਿੰਘ ਨੇ ਮੰਨਿਆ ਕਿ ਉਸ ਨੇ ਆਪਣੇ ਇੱਕ ਹੋਰ ਸਾਥੀ ਨਾਲ ਮਿਲ ਕੇ ਕਰੀਬ ਡੇਢ ਸਾਲ ਪਹਿਲਾਂ ਆਪਣੇ ਹੀ ਦੋਸਤ ਸੰਦੀਪ ਦਾ ਕਤਲ ਕਰਕੇ ਬੱਦੀ ਵਿਖੇ ਰਾਤ ਦੇ ਸਮੇਂ ਲਾਸ਼ ਨੂੰ ਖੁਰਦ-ਬੁਰਦ ਦਿੱਤਾ ਸੀ। ਸੰਦੀਪ ਦਾ ਸਕੂਟਰ ਵੀ ਮੁਲਜ਼ਮ ਖੁਦ ਹੀ ਵਰਤ ਰਹੇ ਸਨ ਜੋ ਕਿ ਪੁਲੀਸ ਨੇ ਬਰਾਮਦ ਕਰ ਲਿਆ ਹੈ। ਕਰਮਜੀਤ ਸਿੰਘ ਨੇ ਇਹ ਵੀ ਦੱਸਿਆ ਕਿ ਕਤਲ ਦੀ ਵਜ੍ਹਾ ਇੱਕ ਲੜਕੀ ਨੂੰ ਲੈ ਕੇ ਆਪਸੀ ਤਕਰਾਰਬਾਜ਼ੀ ਸੀ। ਇਸੇ ਦੌਰਾਨ ਇੰਦਰਜੀਤ ਸਿੰਘ ਪਾਸੋਂ ਪੁੱਛ-ਪੜਤਾਲ ਦੌਰਾਨ 60 ਹਜ਼ਾਰ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ ਹੈ। ਉਸ ਦੇ ਖ਼ਿਲਾਫ਼  ਪਹਿਲਾਂ ਵੀ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸੱਤ ਕੇਸ ਦਰਜ ਹਨ ਅਤੇ ਉਹ ਜੇਲ੍ਹ ਵਿੱਚ ਜਾ ਚੁੱਕਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

ਵਿਧਾਇਕ ਤੇ ਵਜ਼ੀਰ ਹੋਏ ਮਿਹਣੋਂ ਮਿਹਣੀ

* ਮੁੱਖ ਮੰਤਰੀ ਅੱਜ ਦੇਣਗੇ ਬਹਿਸ ਦਾ ਜਵਾਬ * ਸ਼੍ਰੋਮਣੀ ਅਕਾਲੀ ਦਲ ਤੇ ‘ਆ...

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਕਿਸਾਨੀ ਸੰਘਰਸ਼ ’ਚ ਯੋਗਦਾਨ ਲਈ ਬੰਗਾਲ ਨੂੰ ਸੱਦਾ

ਪੱਛਮੀ ਬੰਗਾਲ ਦੇ ਲੇਖਕਾਂ, ਕਵੀਆਂ, ਕਿਸਾਨਾਂ ਤੇ ਵਿਦਿਆਰਥੀ ਕਾਰਕੁਨਾਂ ਵ...

ਸ਼ਹਿਰ

View All