DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Sukhna Lake ’ਚ ਪਾਣੀ ਖਤਰੇ ਦੇ ਨਿਸ਼ਾਨ ’ਤੇ ਪਹੁੰਚਣ ਕਰ ਕੇ ਫਲੱਡ ਗੇਟ ਖੋਲ੍ਹਿਆ

ਸੁਖਨਾ ਚੋਅ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਦੀ ਚਿਤਾਵਨੀ

  • fb
  • twitter
  • whatsapp
  • whatsapp
Advertisement

Sukhna Lake Floodgate: ਚੰਡੀਗੜ੍ਹ ਵਿੱਚ ਪਿਛਲੇ 3-4 ਦਿਨਾਂ ਤੋਂ ਮੌਸਮ ਸਾਫ ਹੋਣ ਦੇ ਬਾਵਜੂਦ ਨਾਲ ਲਗਦੇ ਪਹਾੜੀ ਇਲਾਕੇ ਵਿੱਚ ਪੈ ਰਹੇ ਮੀਂਹ ਨੇ ਚੰਡੀਗੜ੍ਹ ਦੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਪਹਾੜਾਂ ਵਿੱਚ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ’ਤੇ ਪਹੁੰਚ ਗਿਆ ਹੈ। ਸੁਖਨਾ ਝੀਲ ਵਿੱਚ ਪਾਣੀ ਦਾ ਪੱਧਰ ਵਧਦਾ ਦੇਖਦੇ ਹੋਏ ਯੂਟੀ ਪ੍ਰਸ਼ਾਸਨ ਨੇ ਅੱਜ ਐਤਵਾਰ ਨੂੰ ਰਾਤ 8.30 ਵਜੇ ਸੁਖਨਾ ਝੀਲ ਦਾ ਇਕ ਫਲੱਡ ਗੇਟ ਖੋਲ੍ਹ ਦਿੱਤਾ ਹੈ।

ਜਾਣਕਾਰੀ ਅਨੁਸਾਰ ਸੁਖਨਾ ਝੀਲ ਵਿੱਚ ਪਿਛਲੇ ਕੁਝ ਦਿਨਾਂ ਤੋਂ ਪਾਣੀ ਦਾ ਪੱਧਰ 1160-61 ਫੁੱਟ ਦੇ ਕਰੀਬ ਚੱਲ ਰਿਹਾ ਸੀ ਪਰ ਅੱਜ ਅਚਾਨਕ ਸੁਖਨਾ ਝੀਲ ਵਿੱਚ ਇਕ-ਦਮ ਪਾਣੀ ਦਾ ਪੱਧਰ ਵੱਧ ਕੇ ਖਤਰੇ ਦੇ ਨਿਸ਼ਾਨ 1162.95 ਫੁੱਟ ’ਤੇ ਪਹੁੰਚ ਗਿਆ। ਯੂਟੀ ਪ੍ਰਸ਼ਾਸਨ ਨੇ ਝੀਲ ਵਿੱਚ ਪਾਣੀ ਵਧਦਾ ਦੇਖਦੇ ਹੋਏ ਤੁਰੰਤ ਇਲਾਕਾ ਵਾਸੀਆਂ ਨੂੰ ਹੜ੍ਹ ਦੇ ਸਾਇਰਨ ਵਜਾ ਕੇ ਚੌਕਸ ਕੀਤਾ ਅਤੇ ਤਿੰਨ ਵਿੱਚੋਂ ਇਕ ਫਲੱਡ ਗੇਟ ਨੂੰ 3 ਇੰਚ ਖੋਲ੍ਹ ਦਿੱਤਾ ਹੈ।

Advertisement

ਫਲੱਡ ਗੇਟ ਖੋਲ੍ਹਣ ਕਰਕੇ ਯੂਟੀ ਪ੍ਰਸ਼ਾਸਨ ਨੇ ਗੋਲਫ ਕਲੱਬ ਤੋਂ ਕਿਸ਼ਨਗੜ੍ਹ ਜਾਣ ਵਾਲੀ ਸੜਕ, ਬਾਪੂ ਧਾਮ ਕਲੋਨੀ ਤੋਂ ਮਨੀਮਾਜਰਾ ਜਾਉਣ ਵਾਲੀ ਅਤੇ ਇੰਡਸਟਰੀਅਲ ਏਰੀਆ ਫੇਜ਼-1 ਵਿੱਚ ਸੁਖਨਾ ਚੋਅ ’ਤੇ ਬਣੇ ਪੁਲ ’ਤੇ ਵੀ ਚੌਕਸੀ ਵਧਾ ਦਿੱਤੀ ਹੈ।

Advertisement

ਫਲੱਡ ਗੇਟ ਖੋਲ੍ਹੇ ਜਾਣ ਦੇ ਨਾਲ ਹੀ ਸੁਖਨਾ ਚੋਅ ਦੇ ਆਲੇ-ਦੁਆਲੇ ਰਹਿੰਦੇ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਯੂਟੀ ਪ੍ਰਸ਼ਾਸਨ ਨੇ ਸੁਖਨਾ ਚੋਅ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਮੁਹਾਲੀ ਪ੍ਰਸ਼ਾਸਨ ਰਾਹੀਂ ਬਲਟਾਣਾ ਤੇ ਜ਼ੀਰਕਪੁਰ ਦੇ ਲੋਕਾਂ ਨੂੰ ਵੀ ਚੌਕਸ ਰਹਿਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਪੰਚਕੂਲਾ ਪ੍ਰਸ਼ਾਸਨ ਨੂੰ ਵੀ ਅਲਰਟ ਜਾਰੀ ਕਰ ਦਿੱਤਾ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਿਮਾਚਲ ਪ੍ਰਦੇਸ਼ ਵਿੱਚ ਪੈ ਰਹੇ ਮੀਂਹ ਕਰਕੇ ਸੁਖਨਾ ਝੀਲ ਵਿੱਚ ਪਾਣੀ ਦਾ ਵਧਣਾ ਲਗਾਤਾਰ ਜਾਰੀ ਹੈ। ਜਦੋਂ ਤੱਕ ਝੀਲ ਵਿੱਚ ਪਾਣੀ ਦੀ ਆਮਦ ਘੱਟ ਨਹੀਂ ਹੁੰਦੀ, ਉੱਦੋਂ ਤੱਕ ਫਲੱਡ ਗੇਟ ਖੁੱਲ੍ਹਾ ਰਹੇਗਾ। ਇਸ ਦੇ ਨਾਲ 24 ਘੰਟੇ ਸੁਖਨਾ ਝੀਲ ’ਤੇ ਨਜ਼ਰ ਰੱਖੀ ਜਾ ਰਹੀ ਹੈ। ਇਸ ਦੌਰਾਨ ਪਾਣੀ ਵਧਣ ’ਤੇ ਹੋਰ ਗੇਟ ਖੋਲ੍ਹਣ ਦਾ ਫ਼ੈਸਲਾ ਵੀ ਕੀਤਾ ਜਾ ਸਕਦਾ ਹੈ।

Advertisement
×