ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਵਿੱਚ ਹੜ੍ਹਾਂ ਵਰਗੇ ਹਾਲਾਤ, ਸਿਹਤ ਵਿਭਾਗ ਹਾਈ ਅਲਰਟ ਉੱਤੇ

ਪੌਂਗ ਡੈਮ ਤੋਂ ‘ਨਿਯੰਤਰਿਤ ਪਾਣੀ ਛੱਡਣ ਦਾ ਸਿਲਸਿਲਾ’ ਜਾਰੀ; 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਕੀਤੀਆਂ ਤਾਇਨਾਤ
ਤਰਨ ਤਾਰਨ ਦੇ ਪਿੰਡ ਰਾਧਲਕੇ ਦਾ ਇਕ ਕਿਸਾਨ ਆਪਣੀ ਛੋਟੀ ਬੱਚੀ ਨੂੰ ਸਿਰ ਤੇ ਬੈਠਾ ਕੇ ਦਰਿਆ ਤੋਂ ਬਾਹਰ ਲੈ ਕੇ ਆਉਂਦਾ ਹੋਇਆ| ਫੋਟੋ: ਗੁਰਬਖਸ਼ਪੁਰੀ
Advertisement

ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਪੈ ਰਹੇ ਮੀਂਹ ਤੇ ਕਈ ਥਾਈਂ ਬੱਦਲ ਫਟਣ ਦੀਆਂ ਘਟਨਾਵਾਂ ਕਰਕੇ ਨਦੀਆਂ ਨਾਲਿਆਂ ਵਿਚ ਪਾਣੀ ਦਾ ਪੱਧਰ ਵਧਣ ਮਗਰੋਂ ਪੰਜਾਬ ਵਿੱਚ ਹੜ੍ਹ ਵਰਗ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ।

ਪੌਂਗ ਡੈਮ ਤੋਂ ‘ਨਿਯੰਤਰਿਤ ਪਾਣੀ ਛੱਡਣ ਦਾ ਸਿਲਸਿਲਾ’ ਜਾਰੀ ਹੈ ਅਤੇ ਬਿਆਸ ਦਰਿਆ ਦੇ ਤਲ ਵਿੱਚ ਪੈਂਦੇ ਕਰੀਬ 20 ਪਿੰਡ, ਮੁੱਖ ਤੌਰ ’ਤੇ ਸੁਲਤਾਨਪੁਰ ਲੋਧੀ ਵਿੱਚ ਸਿਹਤ ਅਤੇ ਸਿਵਲ ਪ੍ਰਸ਼ਾਸਨ ਅਧਿਕਾਰੀਆਂ ਨੂੰ ਅਲਰਟ ’ਤੇ ਰੱਖਿਆ ਗਿਆ ਹੈ।

Advertisement

ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1379 ਫੁੱਟ ਹੈ, ਜਦੋਂ ਕਿ ਡੈਮ ਦੀ 1390 ਫੁੱਟ ਪਾਣੀ ਰੱਖਣ ਦੀ ਸਮਰੱਥਾ ਹੈ। ਉੱਤਰੀ ਭਾਰਤ ਵਿੱਚ ਲਗਾਤਾਰ ਮੀਂਹ ਪੇੈਣ ਕਰਕੇ ਅਧਿਕਾਰੀਆਂ ਨੇ ਡੈਮ ਦੇ ਸਪਿਲਵੇਅ ਤੋਂ 57000 ਕਿਊਸਿਕ ਪਾਣੀ ਛੱਡਣ ਲਈ ਕਦਮ ਚੁੱਕੇ ਹਨ।

ਪੰਜਾਬ ਸਿੰਜਾਈ ਵਿਭਾਗ ਦੇ ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਭਾਖੜਾ ਡੈਮ ਵਿੱਚ ਵੀ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜੋ 1661 ਫੁੱਟ ਤੱਕ ਪਹੁੰਚ ਗਿਆ ਹੈ। ਹਾਲਾਂਕਿ ਇਹ ਅਜੇ ਵੀ 1680 ਫੁੱਟ ਦੇ ਖ਼ਤਰੇ ਦੇ ਨਿਸ਼ਾਨ ਤੋਂ ਬਹੁਤ ਦੂਰ ਹੈ ਅਤੇ ਚਿੰਤਾ ਕਰਨ ਜਾਂ ਨਿਯੰਤਰਿਤ ਪਾਣੀ ਛੱਡੇ ਜਾਣ ਦੀ ਕੋਈ ਲੋੜ ਨਹੀਂ ਹੈ।

ਸਿਹਤ ਵਿਭਾਗ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋੜੀਂਦਾ ਤਿਆਰੀਆਂ ਵਿੱਢ ਦਿੱਤੀਆਂ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ।

ਮੌਸਮ ਦੀ ਸਥਿਤੀ ਨੂੰ ਦੇਖਦੇ ਹੋਏ ਫਿਰੋਜ਼ਪੁਰ, ਤਰਨ ਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਦੇ ਸਿਵਲ ਸਰਜਨਾਂ ਨੂੰ ਅਲਰਟ ’ਤੇ ਰਹਿਣ ਦੇ ਆਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪੌਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਸਿਹਤ ਵਿਭਾਗ ਨੇ ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀਸੀ ਵੱਲੋਂ ਬੋਟ ਐਂਬੂਲੈਂਸ ਦੀ ਵਿਵਸਥਾ ਕੀਤੀ ਗਈ ਹੈ ਅਤੇ ਹੋਰ ਮਦਦ ਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਨੇ ਆਮ ਜਨਤਾ ਨੂੰ ਅਪੀਲ ਹੈ ਕਿ ਬੁਖ਼ਾਰ ਜਾਂ ਦਸਤ ਦੇ ਮਾਮਲੇ ਵਿੱਚ ਤੁਰੰਤ ਨੇੜਲੇ ਹੈਲਥ ਸੈਂਟਰ ਨਾਲ ਸੰਪਰਕ ਕਰਨ।

Advertisement