ਹੜ੍ਹ ਪੀੜਤਾਂ ਦਾ ਕਰਜ਼ਾ ਮੁਆਫ਼ ਹੋਵੇ: ਰਿਆੜ
ਪੰਜਾਬ ਕਾਂਗਰਸ ਦੇ ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਦੇ ਸੂਬਾਈ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸਾਨਾਂ-ਖੇਤ ਮਜ਼ਦੂਰਾਂ ਤੇ ਹੋਰ ਵਰਗਾਂ ਦਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ...
Advertisement
ਪੰਜਾਬ ਕਾਂਗਰਸ ਦੇ ਕਿਸਾਨ ਅਤੇ ਖੇਤ ਮਜ਼ਦੂਰ ਸੈੱਲ ਦੇ ਸੂਬਾਈ ਮੀਤ ਪ੍ਰਧਾਨ ਗੁਰਸ਼ਰਨ ਸਿੰਘ ਰਿਆੜ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਕਿਸਾਨਾਂ-ਖੇਤ ਮਜ਼ਦੂਰਾਂ ਤੇ ਹੋਰ ਵਰਗਾਂ ਦਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਪੰਜਾਬ ਦਾ ਵੱਡੀ ਪੱਧਰ ’ਤੇ ਆਰਥਿਕ ਨੁਕਸਾਨ ਕੀਤਾ ਹੈ। ਪੀੜਤ ਪਰਿਵਾਰਾਂ ਨੂੰ ਪੈਰਾਂ ਤੇ ਖੜ੍ਹੇ ਹੋਣ ਲਈ ਕਈ ਵਰ੍ਹੇ ਲੱਗ ਸਕਦੇ ਹਨ। ਉਨ੍ਹਾਂ ਕਿਹਾ ਕਿ ਉਕਤ ਖੇਤਰਾਂ ਦੇ ਕਿਸਾਨਾਂ ਤੇ ਹੋਰ ਸਾਰੇ ਵਰਗਾਂ ਦਾ ਕਰਜ਼ਾ ਤੁਰੰਤ ਮੁਆਫ਼ ਕੀਤਾ ਜਾਵੇ।
Advertisement
Advertisement