ਖੇਤਰੀ ਪ੍ਰਤੀਨਿਧ
ਐੱਸ.ਏ.ਐਸ.ਨਗਰ (ਮੁਹਾਲੀ), 18 ਸਤੰਬਰ
ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 50 ਤੋਂ ਆਜ਼ਾਦ ਚੋਣ ਲੜਨ ਵਾਲੇ ਹਰਪ੍ਰੀਤ ਸਿੰਘ ਡਿਪਟੀ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਵਿੱਚ ਕਰਵਾਏ ਸਮਾਰੋਹ ਦੌਰਾਨ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਼ਇਸ ਦੌਰਾਨ ਕੈਬਨਿਟ ਮੰਤਰੀ ਬਲਬੀਰ ਸਿੱਧੂ ਨੇ ਮੁਹਾਲੀ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ ਆਰੰਭ ਕਰਵਾਏ। ਉਨ੍ਹਾਂ ਫੇਜ਼ ਦੋ ਵਿਚ 80 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਵਾਟਰ ਬੂਸਟਰ ਅਤੇ ਫੇਜ਼-4 ਦੀ ਮਾਰਕੀਟ ਵਿੱਚ ਕੋਟਾ ਸਟੋਨ ਲਗਾਉਣ ਅਤੇ ਸੀਵਰੇਜ ਸਿਸਟਮ ਨੂੰ ਅਪਗਰੇਡ ਕਰਵਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਰਜਿੰਦਰ ਰਾਣਾ, ਜਸਪ੍ਰੀਤ ਕੌਰ, ਦਵਿੰਦਰ ਵਾਲੀਆ, ਰੁਪਿੰਦਰ ਰੀਨਾ (ਤਿੰਨੋਂ ਕੌਂਸਲਰ), ਰਾਜਾ ਕੰਵਰਜੋਤ ਸਿੰਘ ਮੁਹਾਲੀ, ਬਲਬੀਰ ਸਿੰਘ ਪ੍ਰਧਾਨ ਹਾਜ਼ਰ ਸਨ।