ਸਾਬਕਾ ਕਾਂਗਰਸੀ ਕੌਂਸਲਰ ਚੰਦਰਮੁਖੀ ਸ਼ਰਮਾ ‘ਆਪ’ ਵਿੱਚ ਸ਼ਾਮਲ

ਸਾਬਕਾ ਕਾਂਗਰਸੀ ਕੌਂਸਲਰ ਚੰਦਰਮੁਖੀ ਸ਼ਰਮਾ ‘ਆਪ’ ਵਿੱਚ ਸ਼ਾਮਲ

‘ਆਪ’ ਦੇ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਦੁਰਗੇਸ਼ ਪਾਠਕ ਚੰਡੀਗੜ੍ਹ ਦੇ ਸਾਬਕਾ ਕੌਂਸਲਰ ਚੰਦਰਮੁਖੀ ਸ਼ਰਮਾ ਨੂੰ ਪਾਰਟੀ ’ਚ ਸ਼ਾਮਲ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਸਤੰਬਰ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ ਦੇ ਨਜ਼ਦੀਕ ਆਉਣ ਦੇ ਨਾਲੋ-ਨਾਲ ਰਾਜਨੀਤਕ ਪਾਰਟੀਆਂ ਨੇ ਆਪਣੀਆਂ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਚੰਡੀਗੜ੍ਹ ਕਾਂਗਰਸ ਨੂੰ ਉਸ ਸਮੇਂ ਵੱਡੀ ਝਟਕਾ ਲੱਗਿਆ ਜਦੋਂ ਯੂਥ ਕਾਂਗਰਸ ਅਤੇ ਪਾਰਟੀ ਦੇ ਵੱਖ-ਵੱਖ ਅਹੁਦਿਆਂ ’ਤੇ ਸੇਵਾ ਨਿਭਾ ਚੁੱਕੇ ਅਤੇ ਦੋ ਵਾਰ ਕੌਂਸਲਰ ਰਹਿ ਚੁੱਕੇ ਚੰਦਰਮੁਖੀ ਸ਼ਰਮਾ ‘ਆਪ’ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ‘ਆਪ’ ਦੇ ਕੌਮੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਦੁਰਗੇਸ਼ ਪਾਠਕ ਨੇ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਬਾਰੇ ਆਮ ਆਦਮੀ ਪਾਰਟੀ ਚੰਡੀਗੜ੍ਹ ਦੇ ਸੰਯੋਜਕ ਪ੍ਰੇਮ ਗਰਗ ਨੇ ਕਿਹਾ ਕਿ ਪਾਰਟੀ ਦੀ ਚੰਡੀਗੜ੍ਹ ਇਕਾਈ ਵੱਲੋਂ ਨਗਰ ਨਿਗਮ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ‘ਆਪ’ ਨਗਰ ਨਿਗਮ ਚੋਣਾਂ ਦੌਰਾਨ ਸਾਰੀਆਂ ਸੀਟਾਂ ’ਤੇ ਚੋਣ ਲੜੇਗੀ। ਇਸ ਤੋਂ ਇਲਾਵਾ ‘ਆਪ’ ਵਿੱਚ ਸ਼ਾਮਲ ਹੋਏ ਚੰਦਰਮੁਖੀ ਸ਼ਰਮ ਨੂੰ ਨਿਗਮ ਚੋਣਾਂ ਲਈ ਪ੍ਰਭਾਰੀ ਨਿਯੁਕਤ ਕੀਤਾ ਗਿਆ।

‘ਆਪ’ ਆਗੂਆਂ ਨੇ ਕਿਹਾ ਕਿ ਚੰਡੀਗੜ੍ਹ ਦੇ ਕਈ ਹੋਰ ਰਾਜਸੀ ਆਗੂ ‘ਆਪ’ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਹਨ ਜੋ ਭਵਿੱਖ ’ਚ ਪਾਰਟੀ ਵਿੱਚ ਸ਼ਾਮਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਵੀ ਦਿੱਲੀ ਦੀ ਤਰ੍ਹਾਂ ਪਾਣੀ, ਬਿਜਲੀ, ਸਿਹਤ ਤੇ ਸਿੱਖਿਆ ਜਿਹੀਆਂ ਬੁਨਿਆਦੀ ਸੁਵਿਧਾਵਾਂ ਪਹਿਲ ਦੇ ਆਧਾਰ ’ਤੇ ਦਿੱਤੀ ਜਾਣਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All