ਸਾਬਕਾ ਡਿਪਟੀ ਮੇਅਰ ਰਿਸ਼ਵ ਜੈਨ ਦਾ ਦੇਹਾਂਤ
ਸੀਨੀਅਰ ਕਾਂਗਰਸ ਆਗੂ, ਨਗਰ ਨਿਗਮ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਰਿਸ਼ਵ ਜੈਨ (67) ਦਾ ਅੱਜ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਜਿਗਰ (ਲਿਵਰ) ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ...
Advertisement
ਸੀਨੀਅਰ ਕਾਂਗਰਸ ਆਗੂ, ਨਗਰ ਨਿਗਮ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਅਤੇ ਮੌਜੂਦਾ ਕੌਂਸਲਰ ਰਿਸ਼ਵ ਜੈਨ (67) ਦਾ ਅੱਜ ਸਵੇਰੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ ਕਾਫੀ ਸਮੇਂ ਤੋਂ ਜਿਗਰ (ਲਿਵਰ) ਦੀ ਬਿਮਾਰੀ ਨਾਲ ਪੀੜਤ ਸਨ ਅਤੇ ਉਨ੍ਹਾਂ ਨੂੰ ਲੀਵਰ ਟ੍ਰਾਂਸਪਲਾਂਟ ਲਈ 31 ਅਕਤੂਬਰ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਰਿਸ਼ਵ ਜੈਨ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਦੀ ਸਿਆਸਤ ਵਿੱਚ ਸਰਗਰਮ ਸਨ ਅਤੇ ਉਹ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹੋਣ ਦੌਰਾਨ ਕਾਰਕਜਾਰੀ ਮੇਅਰ ਵੀ ਰਹੇ। ਉਹ ਕਈ ਸਾਲ ਤਕ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵੀ ਰਹੇ। ਉਨ੍ਹਾਂ ਦੀ ਧਰਮਪਤਨੀ ਰਾਜ ਰਾਣੀ ਵੀ ਕੌਂਸਲਰ ਹੈ। ਰਿਸ਼ਵ ਜੈਨ ਦੇ ਪੁੱਤਰ ਗੌਰਵ ਜੈਨ ਨੇ ਦੱਸਿਆ ਕਿ ਉਨ੍ਹਾਂ ਦਾ 4 ਨਵੰਬਰ ਨੂੰ ਅਪਰੇਸ਼ਨ ਕੀਤਾ ਜਾਣਾ ਸੀ। ਉਨ੍ਹਾਂ ਦਾ ਸਸਕਾਰ 11 ਨਵੰਬਰ ਨੂੰ ਸਵੇਰੇ 11 ਵਜੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
Advertisement
