ਸਾਬਕਾ ਡਾਇਰੈਕਟਰ ਰਾਜਿੰਦਰ ਸਿੰਘ ਬਡਹੇੜੀ ਨੂੰ ਸਦਮਾ; ਵੱਡੇ ਭਰਾ ਦਾ ਦਿਹਾਂਤ
ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਦੇ ਵੱਡੇ ਭਰਾ ਦੀਦਾਰ ਸਿੰਘ ਸੰਖੇਪ ਬਿਮਾਰੀ ਮਗਰੋਂ 30 ਅਗਸਤ 2026 ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹ 69 ਵਰ੍ਹਿਆਂ ਦੇ ਸਨ। ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ...
Advertisement
ਪੰਜਾਬ ਮੰਡੀ ਬੋਰਡ ਦੇ ਸਾਬਕਾ ਡਾਇਰੈਕਟਰ ਅਤੇ ਸੀਨੀਅਰ ਅਕਾਲੀ ਨੇਤਾ ਰਾਜਿੰਦਰ ਸਿੰਘ ਬਡਹੇੜੀ ਦੇ ਵੱਡੇ ਭਰਾ ਦੀਦਾਰ ਸਿੰਘ ਸੰਖੇਪ ਬਿਮਾਰੀ ਮਗਰੋਂ 30 ਅਗਸਤ 2026 ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਹ 69 ਵਰ੍ਹਿਆਂ ਦੇ ਸਨ।
ਉਨ੍ਹਾਂ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 6 ਸਤੰਬਰ 2026, ਦਿਨ ਐਤਵਾਰ ਨੂੰ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਗੁਰਦੁਆਰਾ ਸ੍ਰੀ ਸੰਤਸਰ ਸਾਹਿਬ, ਸੈਕਟਰ 38 ਵੈਸਟ, ਚੰਡੀਗੜ੍ਹ ਵਿਖੇ ਸੰਪੰਨ ਹੋਵੇਗੀ।
Advertisement
ਦੀਦਾਰ ਸਿੰਘ ਖ਼ੁਦ ਵੀ ਸਾਲ 1984 ਵਿੱਚ ਚੰਡੀਗੜ੍ਹ ਵਿੱਚ ਯੂਥ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਸਨ ਅਤੇ ਉਨ੍ਹਾਂ ਦੇ ਪਿਤਾ ਜਥੇਦਾਰ ਅਜੈਬ ਸਿੰਘ ਵੀ ਸ਼੍ਰੋਮਣੀ ਅਕਾਲੀ ਦਲ ਦੇ ਯੂ ਟੀ ਦੇ ਪ੍ਰਧਾਨ ਰਹੇ ਹਨ।
Advertisement
Advertisement
×

