ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੱਲੋਂ ‘ਆਪ’ ਤੋਂ ਅਸਤੀਫਾ

ਹਲਕੇ ਦੇ ਲੋਕਾਂ ਲਈ ਆਵਾਜ਼ ਚੁੱਕਣੀ ਮਹਿੰਗੀ ਪੈਣ ਦਾ ਦਾਅਵਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 13 ਜੁਲਾਈ

Advertisement

ਆਮ ਆਦਮੀ ਪਾਰਟੀ ਵੱਲੋਂ ਦੋ ਦਿਨ ਪਹਿਲਾਂ ਮੁਅੱਤਲ ਕੀਤੇ ਗਏ ਵਿਧਾਨ ਸਭਾ ਹਲਕਾ ਰੂਪਨਗਰ ਦੇ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਅੱਜ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸੰਦੋਆ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ।

ਸ੍ਰੀ ਸੰਦੋਆ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ 5 ਜੁਲਾਈ ਨੂੰ ਉਨ੍ਹਾਂ ਦੇ ਹਲਕੇ ਵਿੱਚ ਤੇਜ਼ ਰਫ਼ਤਾਰ ਕਾਰ ਚਾਰ ਜਣਿਆਂ ਨੂੰ ਟੱਕਰ ਮਾਰ ਕੇ ਫਰਾਰ ਹੋ ਗਈ ਸੀ। ਇਸ ਹਾਦਸੇ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਲੜਕੀਆਂ ਗੰਭੀਰ ਰੂਪ ਵਿੱਚ ਜ਼ਖ਼ਮੀ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਦੀ ਥਾਂ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।

ਇਸ ਦੇ ਰੋਸ ਵਿੱਚ ਇਲਾਕੇ ਦੇ ਲੋਕਾਂ ਵੱਲੋਂ ਪ੍ਰਦਰਸ਼ਨ ਕੀਤੇ ਗਏ ਜਿਸ ਵਿੱਚ ਉਨ੍ਹਾਂ ਨੇ ਸ਼ਾਮਲ ਹੋ ਕੇ ਲੋਕਾਂ ਦੀ ਆਵਾਜ਼ ਚੁੱਕੀ ਹੈ। ਇਸ ਦੇ ਬਾਵਜੂਦ ਪੁਲੀਸ ਵੱਲੋਂ ਅਸਲ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ।

ਸਾਬਕਾ ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀ ਆਵਾਜ਼ ਚੁੱਕਣ ਕਰਕੇ ਪਾਰਟੀ ਨੇ ਉਨ੍ਹਾਂ ਨੂੰ ਦੋ ਦਿਨ ਪਹਿਲਾਂ ਮੁਅੱਤਲ ਕਰ ਦਿੱਤਾ ਸੀ ਪਰ ਅੱਜ ਉਹ ਖੁਦ ਹੀ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਆਵਾਜ਼ ਨੂੰ ਇਸੇ ਤਰ੍ਹਾਂ ਚੁੱਕਦੇ ਰਹਿਣਗੇ।

Advertisement