ਪੱਤਰ ਪ੍ਰੇਰਕ
ਮੁੱਲਾਂਪੁਰ ਗਰੀਬਦਾਸ, 20 ਅਗਸਤ
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਪਿੰਡ ਪੱਲਣਪੁਰ ਵਿੱਚ ਪ੍ਰਬੰਧਕ ਕਮੇਟੀ ਦੀ ਚੋਣ ਅੱਜ ਕੀਤੀ ਗਈ। ਕਮੇਟੀ ਵਿੱਚ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਨੂੰ ਚੇਅਰਮੈਨ, ਰਾਜੂ ਸਿੰਘ ਨੂੰ ਪ੍ਰਧਾਨ, ਦੀਵਾਨ ਚੌਧਰੀ ਨੂੰ ਉਪ ਪ੍ਰਧਾਨ, ਕਰਮਜੀਤ ਸਿੰਘ ਤੇ ਨਾਇਬ ਸਿੰਘ ਨੂੰ ਖਜ਼ਾਨਚੀ, ਮਲਕੀਤ ਸਿੰਘ ਸਮੇਤ ਅਮਰੀਕ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਸਿੰਘ, ਬਲਵੀਰ ਸਿੰਘ, ਜਗਦੀਪ ਸਿੰਘ, ਨਛੱਤਰ ਸਿੰਘ, ਹਰਭਜਨ ਸਿੰਘ, ਸਤਪਾਲ ਸਿੰਘ ਤੇ ਪਾਲੀ ਸਿੰਘ ਨੂੰ ਮੈਂਬਰਾਂ ਵਜੋਂ ਚੁਣਿਆ ਗਿਆ ਹੈ। ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਤੋਂ ਇਲਾਵਾ ਗੁਰਦੁਆਰਾ ਗੜੀ ਭੌਰਖਾ ਸਾਹਿਬ ਬਲਾਕ ਮਾਜਰੀ ਦੇ ਮੁੱਖ ਪ੍ਰਬੰਧਕ ਬਾਬਾ ਹਰਜੀਤ ਸਿੰਘ ਹਰਮਨ ਸਮੇਤ ਜਥੇਦਾਰ ਰਵਿੰਦਰ ਸਿੰਘ ਵਜੀਦਪੁਰ ਵੱਲੋਂ ਨਵੀਂ ਚੁਣੀ ਪ੍ਰਬੰਧਕ ਕਮੇਟੀ ਨੂੰ ਸਿਰੋਪੇ ਦਿੱਤੇ ਗਏ।