DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਸਾਬਕਾ ਸਪੈਸ਼ਲ DGP Arpit Shukla ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ

ਪੁਲੀਸ ਨੇ ਪਿਸਤੌਲ ਡਿੱਗਣ ਨਾਲ ਗੋਲੀ ਚੱਲਣ ਦਾ ਦੱਸਿਆ ਕਾਰਨ; ਸੀਨੀਅਰ ਅਧਿਕਾਰੀ ਜਾਂਚ ’ਚ ਜੁਟੇ

  • fb
  • twitter
  • whatsapp
  • whatsapp
featured-img featured-img
ਸੰਕੇਤਕ ਤਸਵੀਰ।
Advertisement

ਸਾਬਕਾ ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ ਦੀ ਮੁਹਾਲੀ ਸਥਿਤ ਸੈਕਟਰ 80 ਦੀ ਰਿਹਾਇਸ਼ ’ਤੇ ਤਾਇਨਾਤ ਗਨਮੈਨ ਏ.ਐੱਸ.ਆਈ. ਓਂਕਾਰ ਸਿੰਘ ਦੀ ਅੱਜ ਦੁਪਹਿਰ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲੀਸ ਮੁਤਾਬਕ ਇਹ ਹਾਦਸਾ ਏ.ਐੱਸ.ਆਈ. ਦੇ ਹੱਥੋਂ ਪਿਸਤੌਲ ਡਿੱਗਣ ਅਤੇ ਅਚਾਨਕ ਗੋਲੀ ਚੱਲਣ ਕਾਰਨ ਵਾਪਰਿਆ।

ਦੂਜੇ ਪਾਸੇ, ਸੂਤਰਾਂ ਦਾ ਦਾਅਵਾ ਹੈ ਕਿ ਮੌਕੇ ’ਤੇ ਇੱਕ ਨਹੀਂ ਸਗੋਂ ਛੇ ਗੋਲੀਆਂ ਚੱਲੀਆਂ ਸਨ। ਘਟਨਾ ਤੋਂ ਬਾਅਦ ਜ਼ਖ਼ਮੀ ਏ.ਐੱਸ.ਆਈ. ਨੂੰ ਤੁਰੰਤ ਫ਼ੇਜ਼-6 ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

ਘਟਨਾ ਦੀ ਸੂਚਨਾ ਮਿਲਦਿਆਂ ਹੀ ਸੀਨੀਅਰ ਪੁਲੀਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ, ਉੱਚ ਪੁਲੀਸ ਅਧਿਕਾਰੀ ਇਸ ਪੂਰੇ ਮਾਮਲੇ ’ਤੇ ਕੁਝ ਵੀ ਬੋਲਣ ਤੋਂ ਗੁਰੇਜ਼ ਕਰ ਰਹੇ ਹਨ ਅਤੇ ਫਿਲਹਾਲ ਮੂੰਹ ਬੰਦ ਰੱਖਿਆ ਹੋਇਆ ਹੈ। ਪੁਲੀਸ ਹਰ ਪੱਖੋਂ ਇਸ ਘਟਨਾ ਦੀ ਬਾਰੀਕੀ ਨਾਲ ਪੜਤਾਲ ਕਰ ਰਹੀ ਹੈ ਤਾਂ ਜੋ ਅਸਲ ਸੱਚਾਈ ਸਾਹਮਣੇ ਆ ਸਕੇ।

Advertisement

Advertisement
×