ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬਣ ਰਹੀ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਅਜੀਤ ਸਿੰਘ...
Advertisement
ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਬਣ ਰਹੀ ਪਾਰਕਿੰਗ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ। ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸੰਗਤ ਦੀ ਸਹੂਲਤ ਲਈ ਸੱਤ ਮੰਜ਼ਿਲਾ ਕਾਰ ਪਾਰਕਿੰਗ ਬਣਾਈ ਜਾ ਰਹੀ ਹੈ। ਕਾਰ ਪਾਰਕਿੰਗ ਦੀ ਦੂਜੀ ਮੰਜ਼ਿਲ ਦੇ ਲੈਂਟਰ ਦੀ ਅਰੰਭਤਾ ਲਈ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਕੀਤੀ ਗਈ।
Advertisement
Advertisement
