ਰਾਜ ਭਵਨ ’ਚ ਸਥਾਪਨਾ ਦਿਵਸ ਸਮਾਗਮ
ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿੱਚ ਅੱਠ ਸੂਬਿਆਂ ਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ ਗਿਆ ਹੈ। ਇਸ ਵਿੱਚ ਪੰਜਾਬ, ਹਰਿਆਣਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਆਂਧਰ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤਮਿਲਨਾਡੂ ਅਤੇ ਜੰਮੂ ਕਸ਼ਮੀਰ, ਲੱਦਾਖ, ਅੰਡੇਮਾਨ ਅਤੇ ਨਿਕੋਬਾਰ, ਚੰਡੀਗੜ੍ਹ,...
Advertisement
ਚੰਡੀਗੜ੍ਹ ਸਥਿਤ ਪੰਜਾਬ ਰਾਜ ਭਵਨ ਵਿੱਚ ਅੱਠ ਸੂਬਿਆਂ ਤੇ ਸੱਤ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਾ ਸਥਾਪਨਾ ਦਿਵਸ ਮਨਾਇਆ ਗਿਆ ਹੈ। ਇਸ ਵਿੱਚ ਪੰਜਾਬ, ਹਰਿਆਣਾ, ਛੱਤੀਸਗੜ੍ਹ, ਮੱਧ ਪ੍ਰਦੇਸ਼, ਆਂਧਰ ਪ੍ਰਦੇਸ਼, ਕਰਨਾਟਕ, ਕੇਰਲ ਅਤੇ ਤਮਿਲਨਾਡੂ ਅਤੇ ਜੰਮੂ ਕਸ਼ਮੀਰ, ਲੱਦਾਖ, ਅੰਡੇਮਾਨ ਅਤੇ ਨਿਕੋਬਾਰ, ਚੰਡੀਗੜ੍ਹ, ਦਿੱਲੀ, ਲਕਸ਼ਦੀਪ ਅਤੇ ਪੁਡੂਚੇਰੀ ਸ਼ਾਮਲ ਹਨ। ਇਸ ਸਮਾਗਮ ਵਿੱਚ ਪੰਜਾਬ ਦੇ ਰਾਜਪਾਲ ਅਤੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਵਿੱਚ ਵੱਖ-ਵੱਖ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਸੱਭਿਆਚਾਰਕ, ਰਿਵਾਇਤੀ ਨਾਚ, ਲੋਕ ਗੀਤ ਅਤੇ ਖੇਤਰੀ ਸੰਗੀਤ ਪੇਸ਼ ਕੀਤੇ ਗਏ ਹਨ।
ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ‘ਏਕ ਭਾਰਤ ਸ੍ਰੇਸ਼ਠ ਭਾਰਤ’ ਮੁਲਕ ਦੇ ਲੋਕਾਂ ਦੇ ਦਿਲਾਂ ਨੂੰ ਜੋੜਨ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਨ ਦਾ ਮਾਧਿਅਮ ਬਣ ਗਿਆ ਹੈ।
Advertisement
Advertisement
