ਮਲਕਪੁਰ-ਜਿਊਲੀ ਸੜਕ ਦਾ ਨੀਂਹ ਪੱਥਰ ਰੱਖਿਆ
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮਲਕਪੁਰ ਤੋਂ ਜਿਊਲੀ ਵਾਇਆ ਟਰੜਕ ਸੈਕਸ਼ਨ ਤੱਕ ਬਣਨ ਵਾਲੀ ਨਵੀਂ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਹ ਸੜਕ ਦੋ ਕਰੋੜ ਇਕਤਾਲੀ ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ 18...
Advertisement
ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਮਲਕਪੁਰ ਤੋਂ ਜਿਊਲੀ ਵਾਇਆ ਟਰੜਕ ਸੈਕਸ਼ਨ ਤੱਕ ਬਣਨ ਵਾਲੀ ਨਵੀਂ ਸੰਪਰਕ ਸੜਕ ਦਾ ਨੀਂਹ ਪੱਥਰ ਰੱਖਿਆ। ਇਹ ਸੜਕ ਦੋ ਕਰੋੜ ਇਕਤਾਲੀ ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੜਕ 18 ਫੁੱਟ ਚੌੜੀ ਹੋਵੇਗੀ ਤੇ ਬਨਣ ਮਗਰੋਂ ਪੰਜ ਸਾਲ ਤੱਕ ਇਸ ਦੀ ਸੰਭਾਲ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ। ਇਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸੜਕ ਵੱਲ ਧਿਆਨ ਨਹੀਂ ਦਿੱਤਾ, ਜਦਕਿ ਮੌਜੂਦਾ ਸਰਕਾਰ ਨੇ ਇਸ ਇਲਾਕੇ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੁਝ ਆਗੂਆਂ ਨੇ ਇਸ ਸੜਕ ਦੇ ਨਾਂ ’ਤੇ ਸਿਰਫ ਸਿਆਸੀ ਡਰਾਮੇਬਾਜ਼ੀ ਕੀਤੀ ਸੀ। ਉਨ੍ਹਾਂ ਪੁਲੀਸ ਪ੍ਰਸ਼ਾਸਨ ਨੂੰ ਹਦਾਇਤ ਦਿੱਤੀ ਕਿ ਸੜਕ ਉੱਤੇ ਓਵਰਲੋਡ ਵਾਹਨਾਂ ਨੂੰ ਰੋਕਣ ਲਈ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਮੌਕੇ ਸਰਪੰਚ ਸੁਮਿਤ ਰਾਣਾ, ਸਰਪੰਚ ਦਲਵਿੰਦਰ ਸਿੰਘ ਬਿੱਲਾ, ਸਰਪੰਚ ਅਮਨਦੀਪ ਸਿੰਘ ਗਰਚਾ ਸਣੇ ਕਈ ਮੋਹਤਬਰ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ।
Advertisement
Advertisement