ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕਾ ਨਿਵਾਸੀਆਂ ਦੀ ਲੰਬੇ ਸਮੇਂ ਤੋ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਹੰਡੇਸਰਾ ਸਰਕਲ ਦੇ ਪਿੰਡ ਖੇਲਣ ਵਿੱਚ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈੱਲ ਦਾ ਨੀਹ ਪੱਥਰ ਰੱਖਿਆ। ਇਹ ਟਿਊਬਵੈਲ ਦੀ 10 ਇੰਚੀ ਅਤੇ 300 ਮੀਟਰ ਡੂੰਘਾਈ ਵਾਲਾ ਹੋਵੇਗਾ, ਜਿਸ ’ਤੇ 30.27 ਲੱਖ ਰੁਪਏ ਦੀ ਲਾਗਤ ਆਵੇਗੀ।
ਰੰਧਾਵਾ ਨੇ ਕਿਹਾ ਕਿ ਅਜਿਹੇ ਵਿਕਾਸ ਵਾਲੇ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੰਭਵ ਹੋ ਰਹੇ ਹਨ। ਸਰਕਾਰ ਮਕਸਦ ਲੋਕਾਂ ਨੂੰ ਸਾਫ਼-ਸੁਥਰੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ, ਤਾਂ ਜੋ ਹਲਕਾ ਨਿਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਮਿਲ ਸਕਣ।
ਉਨ੍ਹਾਂ ਕਿਹਾ ਕਿ ਜਦੋਂ ਦਾ ਲੋਕਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਦੇ ਨਾਲ ਪੰਜਾਬ ਦੀ ਦਿੱਖ ਬਦਲਣ ਲਈ ‘ਆਪ’ ਦੀ ਸਰਕਾਰ ਨੂੰ ਹੋਂਦ ਵਿੱਚ ਲਿਆਂਦਾ ਹੈ, ਉਦੋਂ ਤੋਂ ਸਿਰਫ ਅਤੇ ਸਿਰਫ ਵਿਕਾਸ ਮੁਖੀ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਮਿਲ ਸਕਣ। ਇਸ ਮੌਕੇ ਸਰਪੰਚ ਸੰਜੀਵ ਕੁਮਾਰ, ਪੰਚਾਇਤ ਮੈਂਬਰ, ਬਲਾਕ ਪ੍ਰਧਾਨ ਸਮੇਤ ਨੇੜੇ ਦੇ ਪਿੰਡਾਂ ਦੇ ਸਰਪੰਚ ਤੇ ਅਧਿਕਾਰੀ ਮੌਜੂਦ ਸਨ।

