ਚੋਰੀ ਦੇ ਨੌਂ ਵਾਹਨਾਂ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

ਚੋਰੀ ਦੇ ਨੌਂ ਵਾਹਨਾਂ ਸਣੇ ਚਾਰ ਮੁਲਜ਼ਮ ਗ੍ਰਿਫ਼ਤਾਰ

ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮੀਡੀਆ ਅੱਗੇ ਪੇਸ਼ ਕਰਦੇ ਹੋਏ ਪੁਲੀਸ ਅਧਿਕਾਰੀ। -ਫੋਟੋ: ਮਨੋਜ ਮਹਾਜਨ

ਆਤਿਸ਼ ਗੁਪਤਾ
ਚੰਡੀਗੜ੍ਹ, 15 ਸਤੰਬਰ

ਚੰਡੀਗੜ੍ਹ ਪੁਲੀਸ ਦੀ ਵਿਸ਼ੇਸ਼ ਟੀਮ ਨੇ ਸ਼ਹਿਰ ਵਿੱਚ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ 9 ਦੋ-ਪਹੀਆ ਵਾਹਨ ਵੀ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਚੰਡੀਗੜ੍ਹ ਦੇ ਕਾਰਜਕਾਰੀ ਐੱਸਐੱਸਪੀ ਵਿਨੀਤ ਕੁਮਾਰ ਨੇ ਮੀਡੀਆ ਨੂੰ  ਸੰਬੋਧਨ ਕਰਦਿਆਂ ਕੀਤਾ।

ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਸ਼ੋਕ ਵਾਸੀ ਗਵਾਲਾ ਕਲੋਨੀ, ਮਲੋਆ, ਅਜੈ ਕੁਮਾਰ ਵਾਸੀ ਡੱਡੂਮਾਜਰਾ, ਸਚਿਨ ਵਾਸੀ ਖੁੱਡਾ ਜੱਸੂ ਅਤੇ ਜਤਿੰਦਰ ਵਾਸੀ ਈਡਬਲਿਊਐੱਸ ਕਲੋਨੀ ਧਨਾਸ ਵਜੋਂ ਹੋਈ ਹੈ। ਕਾਰਜਕਾਰੀ ਐੱਸਐੱਸਪੀ ਵਿਨੀਤ ਕੁਮਾਰ ਨੇ ਦੱਸਿਆ ਕਿ ਥਾਣਾ ਸੈਕਟਰ-39 ਦੇ ਮੁਖੀ ਅਮਨਜੋਤ ਦੀ ਅਗਵਾਈ ’ਚ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਅਸ਼ੋਕ ਅਤੇ ਅਜੈ ਨੂੰ ਸੈਕਟਰ-37/38 ਦੇ ਚੌਕ ਕੋਲੋਂ ਚੋਰੀ ਦੇ ਐਕਟਿਵਾ ਸਣੇ ਗ੍ਰਿਫ਼ਤਾਰ ਕੀਤਾ ਸੀ। ਊਨ੍ਹਾਂ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਵਾਹਨ ਚੋਰੀ ਕਰਦੇ ਹਨ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ  ਚੋਰੀ ਦੇ 9 ਦੋ-ਪਹੀਆ ਵਾਹਨ ਬਰਾਮਦ ਕਰਕੇ ਗਰੋਹ ਦੇ ਕੁੱਲ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਵਾਹਨਾਂ ਨੂੰ ਜੀਂਦ ਵਿੱਚ ਵੇਚਣ ਦੀ ਤਿਆਰੀ ਕਰ ਰਹੇ ਸਨ ਮੁਲਜ਼ਮ

ਕਾਰਜਕਾਰੀ ਐੱਸਐੱਸਪੀ ਵਿਨੀਤ ਕੁਮਾਰ ਨੇ ਦੱਸਿਆ ਕਿ ਗਰੋਹ ਦੇ ਮੈਂਬਰ ਅਸ਼ੋਕ ਅਤੇ ਅਜੈ ਸ਼ਹਿਰ ਵਿੱਚ ਕੂੜਾ ਚੁੱਕਣ ਦਾ ਕੰਮ ਕਰਦੇ ਹਨ। ਇਹ ਦੋਵੇਂ ਸ਼ਹਿਰ ਵਿੱਚ ਵਾਹਨਾਂ ਦੀ ਰੇਕੀ ਕਰਦੇ ਸਨ ਅਤੇ ਬਾਅਦ ਵਿੱਚ ਕਥਿਤ ਤੌਰ ’ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਚੋਰੀ ਕੀਤੇ ਵਾਹਨਾਂ ਨੂੰ ਹਰਿਆਣਾ ਦੇ ਜੀਂਦ ਸ਼ਹਿਰ ’ਚ ਵੇਚਣ ਦੀ ਤਿਆਰੀ ਕਰ ਰਹੇ ਸਨ। ਅਦਾਲਤ ਨੇ ਮੁਲਜ਼ਮਾਂ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਪੁਲੀਸ ਅਨੁਸਾਰ ਇਨ੍ਹਾਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾਲ ਵਾਹਨ ਚੋਰੀ ਦੇ ਪੰਜ ਕੇਸ ਹੱਲ ਹੋ ਗਏ ਹਨ। ਇਹ ਕੇਸ ਸ਼ਹਿਰ ਦੇ ਵੱਖ ਵੱਖ ਥਾਣਿਆਂ ’ਚ ਦਰਜ ਸਨ। ਦੱਸਣਯੋਗ ਹੈ ਕਿ ਮੁਲਜ਼ਮ ਸਚਿਨ ਡਰਾਈਵਰ ਦਾ ਕੰਮ ਕਰਦਾ ਹੈ ਤੇ ਜਤਿੰਦਰ ਬਾਰ੍ਹਵੀਂ ਪਾਸ ਹੈ ਅਤੇ ਮਾਰਕੀਟਿੰਗ ਦਾ ਕੰਮ ਕਰਦਾ ਹੈ।

ਚੋਰੀ ਦੀਆਂ ਚਾਰ ਕਾਰਾਂ ਸਣੇ ਗ੍ਰਿਫ਼ਤਾਰ

ਗ੍ਰਿਫ਼ਤਾਰ ਮੁਲਜ਼ਮ ਪੁਲੀਸ ਹਿਰਾਸਤ ਵਿੱਚ।

ਚੰਡੀਗੜ੍ਹ ਪੁਲੀਸ ਨੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਚਾਰ ਕਾਰਾਂ ਬਰਾਮਦ ਕੀਤੀਆਂ ਹਨ। ਇਹ ਕਾਰਵਾਈ ਥਾਣਾ ਸੈਕਟਰ-34 ਦੇ ਮੁਖੀ ਬਲਦੇਵ ਕੁਮਾਰ ਦੀ ਅਗਵਾਈ ’ਚ ਪੁਲੀਸ ਨੇ ਕੀਤੀ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਲੀਮ ਵਾਸੀ ਬਲਟਾਨਾ ਵਜੋਂ ਹੋਈ ਹੈ। ਪੁਲੀਸ ਦੇ ਬੁਲਾਰੇ ਅਨੁਸਾਰ ਥਾਣਾ ਸੈਕਟਰ-34 ਦੀ ਪੁਲੀਸ ਨੇ ਸੈਕਟਰ-32 ਹਸਪਤਾਲ ਦੇ ਨਜ਼ਦੀਕ ਨਾਕਾਬੰਦੀ ਦੌਰਾਨ ਮੁਲਜ਼ਮ ਨੂੰ ਚੋਰੀ ਦੀ ਕਾਰ ਸਣੇ ਗ੍ਰਿਫ਼ਤਾਰ ਕੀਤਾ ਹੈ। ਊਸ ਤੋਂ ਪੁੱਛਗਿੱਛ ਦੌਰਾਨ ਤਿੰਨ ਹੋਰ ਕਾਰਾਂ ਬਰਾਮਦ ਕੀਤੀਆਂ ਗਈਆਂ ਹਨ। ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਮੁਲਜ਼ਮ ਨੂੰ ਤਿੰਨ ਦਿਨਾਂ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਪੁਲੀਸ ਵੱਲੋਂ ਮਾਮਲੇ ’ਚ ਜਾਂਚ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਕੇਂਦਰ ਸਰਕਾਰ ਨੇ ਕਣਕ ਦੀ ਐੱਮਐੱਸਪੀ 50 ਰੁਪਏ ਪ੍ਰਤੀ ਕੁਇੰਟਲ ਵਧਾਈ

ਮੋਦੀ ਦੀ ਅਗਵਾਈ ਵਾਲੀ ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਲਿਆ ਫੈ...

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All