ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗਣ ਵਾਲੇ ਚਾਰ ਕਾਬੂ
ਥਾਣਾ ਅਮਲੋਹ ਦੀ ਪੁਲੀਸ ਨੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਵਿੱਚ ਟਰੱਕ ਚਾਲਕ ਪ੍ਰਗਟ ਸਿੰਘ ਨੇ ਦੱਸਿਆ ਕਿ...
Advertisement
ਥਾਣਾ ਅਮਲੋਹ ਦੀ ਪੁਲੀਸ ਨੇ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਠੱਗੀ ਮਾਰਨ ਵਾਲੇ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਇਸ ਸਬੰਧੀ ਸ਼ਿਕਾਇਤ ਵਿੱਚ ਟਰੱਕ ਚਾਲਕ ਪ੍ਰਗਟ ਸਿੰਘ ਨੇ ਦੱਸਿਆ ਕਿ ਜਸਵੀਰ ਸਿੰਘ ਨਾਂ ਦਾ ਇਕ ਵਿਅਕਤੀ ਉਸ ਨੂੰ ਮਿਲਦਾ ਰਹਿੰਦਾ ਹੈ ਜਿਸ ਨੇ ਉਸ ਨੂੰ ਕਿਹਾ ਕਿ ਉਸ ਕੋਲ ਇਸ ਤਰ੍ਹਾਂ ਦੇ ਵਿਅਕਤੀ ਹਨ ਜੋ ਪੈਸੇ ਦੁੱਗਣੇ ਕਰਦੇ ਹਨ। ਉਸ ਦੇ ਕਹਿਣ ’ਤੇ ਉਸ ਨੇ ਪਿੰਡ ਨੂਰਪੁਰਾ ਨਜ਼ਦੀਕ ਸ਼ਾਹੀ ਢਾਬੇ ’ਤੇ ਹਰਪ੍ਰੀਤ ਸਿੰਘ, ਰਾਜਵਿੰਦਰ ਸਿੰਘ ਅਤੇ ਜਸਵੀਰ ਸਿੰਘ ਨੂੰ ਮਿਲਾ ਦਿੱਤਾ ਜਿਨ੍ਹਾਂ ਨੂੰ ਉਸ ਨੇ ਦੱਸਿਆ ਕਿ ਉਸ ਕੋਲ 40 ਹਜ਼ਾਰ ਰੁਪਏ ਹਨ। ਉਸ ਨੇ ਦੋਸ਼ ਲਾਇਆ ਕਿ ਇਨ੍ਹਾਂ ਵਿਅਕਤੀਆ ਨੇ ਉਸ ਨੂੰ 40 ਹਜ਼ਾਰ ਰੁਪਏ ਦੇ ਬਦਲੇ ਦੁੱਗਣੇ ਰੁਪਏ ਦੇ ਜਾਅਲੀ ਨੋਟ ਦੇਣ ਦੀ ਕੋਸ਼ਿਸ਼ ਕੀਤੀ ਜਦੋਂ ਉਸ ਨੇ ਇਸ ਦਾ ਵਿਰੋਧ ਕੀਤਾ ਤਾਂ ਮੁਲਜ਼ਮਾਂ ਨੇ ਹਮਲਾ ਕਰ ਦਿੱਤਾ।
Advertisement
Advertisement
×

