ਲੁੱਟ-ਖੋਹ ਦੇ ਦੋਸ਼ ਹੇਠ ਚਾਰ ਕਾਬੂ
ਪੁਲੀਸ ਨੇ ਦੋ ਪਹੀਆ ਵਾਹਨ ਅਤੇ ਮੋਬਾਈਲ ਖੋਹਣ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਦਿਲਬਾਗ ਸਿੰਘ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਰੈਪੀਡੋ ’ਤੇ ਚੰਡੀਗੜ੍ਹ...
Advertisement
ਪੁਲੀਸ ਨੇ ਦੋ ਪਹੀਆ ਵਾਹਨ ਅਤੇ ਮੋਬਾਈਲ ਖੋਹਣ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀ ਐੱਸ ਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਦਿਲਬਾਗ ਸਿੰਘ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਉਹ ਰੈਪੀਡੋ ’ਤੇ ਚੰਡੀਗੜ੍ਹ ਤੋਂ ਸਵਾਰੀ ਲੈ ਕੇ ਗਿਆ ਸੀ ਅਤੇ ਬਲੌਂਗੀ ਪਰਤ ਰਿਹਾ ਸੀ। ਇਸੇ ਦੌਰਾਨ ਦੋ ਮੋਟਰਸਾਈਕਲਾਂ ’ਤੇ ਸਵਾਰ ਚਾਰ ਅਣਪਛਾਤਿਆਂ ਨੇ ਉਸ ਤੋਂ ਮੋਬਾਈਲ ਅਤੇ 2400 ਰੁਪਏ ਖੋਹ ਲਏ। ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਇਸ ਮਾਮਲੇ ਵਿੱਚ ਪ੍ਰਿੰਸ ਯਾਦਵ, ਪੁਸ਼ਪਿੰਦਰ, ਹੈਪੀ ਕੁਮਾਰ ਅਤੇ ਅੰਸ਼ ਕੁਮਾਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement
Advertisement
×

