11 ਮੋਬਾਈਲਾਂ ਸਣੇ ਚਾਰ ਕਾਬੂ
ਪੱਤਰ ਪ੍ਰੇਰਕ ਖਰੜ, 13 ਜੂਨ ਬਲੌਂਗੀ ਪੁਲੀਸ ਨੇ ਮੋਬਾਈਲ ਖੋਹਣ ਦੇ ਮਾਮਲੇ ਵਿੱਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 11 ਮੋਬਾਈਲ, ਇੱਕ ਮੋਟਰਸਾਈਕਲ ਅਤੇ ਦੋ ਤੇਜ਼ਧਾਰ ਚਾਕੂ ਬਰਾਮਦ ਕੀਤੇ ਹਨ। ਖਰੜ ਦੇ ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ...
Advertisement
ਪੱਤਰ ਪ੍ਰੇਰਕ
ਖਰੜ, 13 ਜੂਨ
Advertisement
ਬਲੌਂਗੀ ਪੁਲੀਸ ਨੇ ਮੋਬਾਈਲ ਖੋਹਣ ਦੇ ਮਾਮਲੇ ਵਿੱਚ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 11 ਮੋਬਾਈਲ, ਇੱਕ ਮੋਟਰਸਾਈਕਲ ਅਤੇ ਦੋ ਤੇਜ਼ਧਾਰ ਚਾਕੂ ਬਰਾਮਦ ਕੀਤੇ ਹਨ। ਖਰੜ ਦੇ ਡੀਐੱਸਪੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਇਹ ਕਾਰਵਾਈ ਬਲੌਂਗੀ ਪੁਲੀਸ ਦੇ ਐੱਸਐੱਚਓ ਇੰਸਪੈਕਟਰ ਅਮਨਦੀਪ ਕੰਬੋਜ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਲੱਕੀ, ਵਿਕਾਸ ਕੁਮਾਰ ਉਰਫ ਗੋਰਾ, ਅਕਸ਼ੈ ਕੁਮਾਰ ਅਤੇ ਕਰਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਦਾ ਅਦਾਲਤ ਤੋਂ ਰਿਮਾਂਡ ਲੈ ਲਿਆ ਹੈ।
Advertisement