ਪੰਚਕੂਲਾ: ਸੈਕਟਰ-12ਏ ਰੈਲੀ ਚੌਕ ਪੰਚਕੂਲਾ ਵਿੱਚ ਹੋਈ ਲੁੱਟ ਦੇ ਮਾਮਲੇ ਵਿੱਚ ਸੈਕਟਰ-26 ਕ੍ਰਾਈਮ ਬ੍ਰਾਂਚ ਦੀ ਟੀਮ ਨੇ ਚਾਰ ਬੱਚਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਨੂੰ ਪੁਲੀਸ ਨੇ ਆਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਇਨ੍ਹਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ। ਇਨ੍ਹਾਂ ਸੈਕਟਰ-12 ਏ ਦੇ ਪਿੰਡ ਰੈਲਾ ਨਿਵਾਸੀ ਵਾਸ਼ੂਦੇਵ ਪਟੇਲ ਨੇ ਪੁਲੀਸ ਕੋਲ ਕੀਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਕੁਝ ਬੱਚਿਆਂ ਨੇ ਉਸ ਨੂੰ ਰੇਹੜੀ ਸਮੇਤ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕੀਤੀ ਤੇ ਚਾਕੂ ਦੇ ਵਾਰ ਵੀ ਕੀਤੇ, ਜਿਸ ਤੋਂ ਬਾਅਦ ਪੀੜਤ ਨੂੰ ਸਰਕਾਰੀ ਹਸਪਤਾਲ ਸੈਕਟਰ-6 ਵਿੱਚ ਜ਼ਖ਼ਮੀ ਹਾਲਤ ਵਿੱਚ ਦਾਖਲ ਕਰਵਾਇਆ ਗਿਆ। -ਪੱਤਰ ਪ੍ਰੇਰਕ