ਬਨੂੜ: ਇੱਥੋਂ ਦੇ ਗੁਰਦੁਆਰਾ ਈਸ਼ਰ ਪ੍ਰਕਾਸ਼ ਵਿਖੇ ਸੰਤ ਅਤਰ ਸਿੰਘ ਮਸਤੂਆਣਾ ਸਾਹਿਬ, ਸੰਤ ਅਤਰ ਸਿੰਘ ਰੇਰੂ ਸਾਹਿਬ, ਸੰਤ ਅਜੀਤ ਸਿੰਘ ਨਥਲਮਪੁਰ, ਸੰਤ ਈਸ਼ਰ ਸਿੰਘ ਰਾੜਾ ਸਾਹਿਬ ਅਤੇ ਸੰਤ ਵਰਿਆਮ ਸਿੰਘ ਰਤਵਾੜਾ ਸਾਹਿਬ ਦੀ ਯਾਦ ਵਿੱਚ ਚਾਰ ਰੋਜ਼ਾ ਧਾਰਮਿਕ ਸਮਾਗਮ 29, 30 ਸਤੰਬਰ ਅਤੇ 1, 2 ਅਕਤੂਬਰ ਨੂੰ ਹੋਵੇਗਾ। ਸਮਾਗਮ ਦੇ ਪ੍ਰਬੰਧਕ ਬਾਬਾ ਗੁਰਦੇਵ ਸਿੰਘ ਬਨੂੜ ਨੇ ਦੱਸਿਆ ਕਿ ਵੱਡੀ ਗਿਣਤੀ ਵਿੱਚ ਧਾਰਮਿਕ ਮਹਾਂਪੁਰਸ਼, ਰਾਗੀ, ਢਾਡੀ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ। ਅੰਮ੍ਰਿਤ ਸੰਚਾਰ ਵੀ ਹੋਵੇਗਾ ਤੇ ਲੰਗਰ ਅਤੁੱਟ ਵਰਤੇਗਾ। -ਪੱਤਰ ਪ੍ਰੇਰਕ