ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਮੁਹਾਲੀ, 21 ਅਕਤੂਬਰ
ਮੁਹਾਲੀ ਵਿੱਚ ਨਸ਼ਾ ਤਸਕਰੀ, ਹਥਿਆਰਾਂ ਦੇ ਦਮ ’ਤੇ ਡਾਕੇ ਮਾਰਨ ਅਤੇ ਲੁੱਟ ਖੋਹ ਕਰਨ ਵਾਲੇ ਗਰੋਹ ਦੇ ਚਾਰ ਮੈਂਬਰਾਂ ਨੂੰ ਮੁਹਾਲੀ ਫੇਜ-11 ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਸਭ ਤੋਂ ਪਹਿਲਾਂ ਉਦਯੋਗਿਕ ਖੇਤਰ ਫੇਜ਼ -9 ਵਿੱਚ ਨਾਕਾਬੰਦੀ ਦੌਰਾਨ ਰੇਲਵੇ ਸਟੇਸ਼ਨ ਤੋਂ ਆ ਰਹੇ ਸਾਗਰ ਨੂੰ ਗ੍ਰਿਫਤਾਰ ਕੀਤਾ। ਬਾਅਦ ਵਿੱਚ ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ। ਸਾਗਰ ਨਿਵਾਸੀ ਯੂਪੀ, ਇਸ ਸਮੇਂ ਸੈਕਟਰ -52 ਚੰਡੀਗੜ੍ਹ ਵਿੱਚ ਰਹਿ ਰਿਹਾ ਸੀ। ਉਸ ਦੇ ਸਾਥੀ ਦੀ ਪਛਾਣ ਕ੍ਰਿਸ਼ਨ ਉਰਫ ਟੈਂਪੂ ਨਿਵਾਸੀ ਰਾਮ ਦਰਬਾਰ ਚੰਡੀਗੜ੍ਹ, ਰਾਹੁਲ ਕੁਮਾਰ ਅਤੇ ਸੁਖਮਨ ਸਿੰਘ ਨਿਵਾਸੀ ਸਰਦਾਰਪੁਰਾ ਕਲੋਨੀ ਲਾਲੜੂ ਵਜੋਂ ਹੋਈ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਹੈਰਾਨੀ ਦੀ ਗੱਲ ਹੈ ਕਿ ਰਿਮਾਂਡ ਦੌਰਾਨ ਇਨ੍ਹਾਂ ਮੁਲਜ਼ਮਾਂ ਪਾਸੋਂ ਨੀਲੇ ਟੀਕੇ ਵੀ ਬਰਾਮਦ ਕੀਤੇ ਗਏ ਹਨ।
ਫੋਟੋ: ਵਿੱਕੀ ਘਾਰੂ