ਤਤਕਾਲ ਲੋਨ ਐਪ ਗਰੋਹ ਦੇ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ : The Tribune India

ਤਤਕਾਲ ਲੋਨ ਐਪ ਗਰੋਹ ਦੇ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ

ਤਤਕਾਲ ਲੋਨ ਐਪ ਗਰੋਹ ਦੇ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।

ਮੁਕੇਸ਼ ਕੁਮਾਰ

ਚੰਡੀਗੜ੍ਹ, 23 ਸਤੰਬਰ

ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਵਲੋਂ ਇੱਕ ਚੀਨੀ ਨਾਗਰਿਕ ਵਲੋਂ ਚਲਾਏ ਜਾ ਰਹੇ ਇੱਕ ਗੈਰ-ਕਾਨੂੰਨੀ ਤਤਕਾਲ ਲੋਨ ਐਪ ਰੈਕੇਟ ਦੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਹੁਣ ਤਕ ਪੁਲੀਸ ਵੱਲੋਂ ਇਸ ਗਰੋਹ ਦੇ 25 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ। ਪੁਲੀਸ ਵਲੋਂ ਗ੍ਰਿਫਤਾਰ ਕੀਤੇ ਗਏ ਨਵੇਂ ਚਾਰ ਮੁਲਜ਼ਮਾਂ ਦੀ ਪਛਾਣ ਸੁਨੀਲ ਕੁਮਾਰ ਚੌਹਾਨ (ਟੈਕਸ ਸਲਾਹਕਾਰ/ਐਡਵੋਕੇਟ) ਵਾਸੀ ਸਾਹਿਬਾਬਾਦ ਗਾਜ਼ੀਆਬਾਦ, ਅਭਿਸ਼ੇਕ ਕੁਮਾਰ (30) ਵਾਸੀ ਦਿੱਲੀ, ਸ਼ਸ਼ੀਕਾਂਤ ਯਾਦਵ ਅਤੇ ਅਸ਼ੋਕ ਕੁਮਾਰ(35) ਦੋਵੇਂ ਵਾਸੀ ਜੋਧਪੁਰ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਹੀਨੇ ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਨੇ ਇੱਕ ਚੀਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਇੱਕ ਗੈਰ-ਕਾਨੂੰਨੀ ‘ਤਤਕਾਲ ਲੋਨ ਐਪ’ ਚਲਾ ਰਿਹਾ ਸੀ ਤੇ ਵੀਜ਼ਾ ਮਿਆਦ ਖਤਮ ਹੋਣ ਤੋਂ ਵੱਧ ਸਮੇਂ ਤੋਂ ਭਾਰਤ ਵਿੱਚ ਰਹਿ ਰਿਹਾ ਸੀ। ਚੰਡੀਗੜ੍ਹ ਪੁਲੀਸ ਦੇ ਸਾਈਬਰ ਸੈੱਲ ਅਨੁਸਾਰ ਇਸ ਚੀਨੀ ਨਾਗਰਿਕ ਵੱਲੋਂ ਚਲਾਏ ਜਾ ਰਹੇ ਇਸ ਰੈਕੇਟ ਨੂੰ 60 ਹੋਰ ਮੈਂਬਰਾਂ ਦੀ ਸਹਾਇਤਾ ਨਾਲ ਚਲਾਇਆ ਜਾ ਰਿਹਾ ਸੀ। ਸਾਈਬਰ ਕ੍ਰਾਈਮ ਸੈੱਲ ਦੇ ਐੱਸਐੱਸਪੀ ਕੇਤਨ ਬੰਸਲ ਅਤੇ ਸਾਈਬਰ ਕ੍ਰਾਈਮ ਥਾਣੇ ਦੇ ਐੱਸਐੱਚਓ ਇੰਸਪੈਕਟਰ ਰਣਜੀਤ ਸਿੰਘ ਦੀ ਨਿਗਰਾਨੀ ਹੇਠ ਦੇਸ਼ ਦੇ 5 ਰਾਜਾਂ ਵਿੱਚ ਫੈਲੇ ਇਸ ਗਰੋਹ ਨੂੰ ਲੈ ਕੇ ਪੁਲੀਸ ਵੱਲੋਂ ਕੀਤੀ ਗਈ ਪੜਤਾਲ ਤੋਂ ਬਾਅਦ 10 ਦਿਨਾਂ ਦੀ ਕਾਰਵਾਈ ਦੌਰਾਨ ਚੰਡੀਗੜ੍ਹ ਪੁਲੀਸ ਨੇ ਆਨਲਾਈਨ ਐਪ ਲੋਨ ਧੋਖਾਧੜੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਸੀ, ਜਿਸ ਵਿੱਚ ਉਕਤ ਮਾਮਲਿਆਂ ਵਿੱਚ 21 ਮੁਲਜ਼ਮਾਂ (ਇੱਕ ਚੀਨੀ ਸਮੇਤ) ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਚੰਡੀਗੜ੍ਹ ਪੁਲੀਸ ਨੂੰ ਤੁਰੰਤ ਲੋਨ ਦਿਵਾਉਣ ਨੂੰ ਲੈ ਕੇ ਇੱਕ ਐਪ ਰਾਹੀਂ ਲੋਕਾਂ ਨੂੰ ਠੱਗਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਸ਼ਿਕਾਇਤਾਂ ਅਨੁਸਾਰ ਪੀੜਤਾਂ ਨੂੰ ਕਰਜ਼ੇ ਲਈ ਆਪਣੇ ਮੋਬਾਈਲ ’ਤੇ ਐੱਸਐੱਮਐੱਸ ਰਾਹੀਂ ਇੱਕ ਲਿੰਕ ਭੇਜਿਆ ਜਾਂਦਾ ਸੀ, ਜਿਵੇਂ ਹੀ ਉਹ ਲਿੰਕ ’ਤੇ ਕਲਿੱਕ ਕਰਦੇ ਤਾਂ ਲੋਨ ਐਪਲੀਕੇਸ਼ਨ ਉਨ੍ਹਾਂ ਦੇ ਫੋਨ ਵਿੱਚ ਸਥਾਪਤ ਹੋ ਜਾਂਦੀ ਤੇ ਠੱਗੀ ਦੀ ਖੇਡ ਸ਼ੁਰੂ ਹੋ ਜਾਂਦੀ। ਕਈ ਸ਼ਿਕਾਇਤਕਰਤਾਵਾਂ ਵੱਲੋਂ ਲੋਨ ਦੀ ਰਕਮ ਵਾਪਸ ਕਰਨ ਤੋਂ ਬਾਅਦ ਵੀ ਉਨ੍ਹਾਂ ਨੂੰ ਦੁਬਾਰਾ ਲੋਨ ਦੀ ਰਕਮ ਵਾਪਸ ਕਰਨ ਲਈ ਧਮਕਾਇਆ ਜਾਂਦਾ ਅਤੇ ਅਜਿਹਾ ਨਾ ਕਰਨ ’ਤੇ ਉਨ੍ਹਾਂ ਦੀਆਂ ਜਾਅਲੀ ਅਸ਼ਲੀਲ ਫੋਟੋਆਂ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਅਪਲੋਡ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਐਗਜ਼ਿਟ ਪੋਲ: ਗੁਜਰਾਤ ਵਿੱਚ ਮੁੜ ‘ਕਮਲ’ ਖਿੜਨ ਦੀ ਸੰਭਾਵਨਾ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ, ਦਿੱਲੀ ...

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਗੁਜਰਾਤ ਚੋਣਾਂ: ਦੂਜੇ ਗੇੜ ’ਚ 93 ਸੀਟਾਂ ਲਈ ਵੋਟਿੰਗ ਦਾ ਅਮਲ ਸ਼ੁਰੂ

ਸ਼ਾਮ 5 ਵਜੇ ਤੱਕ 58.44 ਫੀਸਦ ਪੋਲਿੰਗ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਆਸ਼ੀਸ਼ ਮਿਸ਼ਰਾ ਸਣੇ ਸਾਰੇ ਮੁਲਜ਼ਮਾਂ ਖਿਲਾਫ ਭਲਕੇ ਹੋਣਗੇ ਦੋਸ਼ ਆਇਦ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਜਬਰੀ ਧਰਮ ਤਬਦੀਲੀ ਸੰਵਿਧਾਨ ਦੀ ਖਿਲਾਫ਼ਵਰਜ਼ੀ: ਸੁਪਰੀਮ ਕੋਰਟ

ਸੌਲੀਸਿਟਰ ਜਨਰਲ ਨੇ ਜਾਣਕਾਰੀ ਇਕੱਤਰ ਕਰਨ ਲਈ ਹਫ਼ਤੇ ਦਾ ਸਮਾਂ ਮੰਗਿਆ; ਅ...

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

‘ਮੈਨੂੰ ਅਮਰੀਕੀ ਪੁਲੀਸ ਨੇ ਹਿਰਾਸਤ ’ਚ ਨਹੀਂ ਲਿਆ’

ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਸਾਜ਼ਿਸ਼ਘਾੜੇ ਗੋਲਡੀ ਬਰਾੜ ਨੇ ਯੂਟ...

ਸ਼ਹਿਰ

View All