ਸੜਕ ਕੰਢੇ ਖੜ੍ਹੀ ਕਾਰ ਕਾਰਨ ਚਾਰ ਵਾਹਨ ਭਿੜੇ : The Tribune India

ਸੜਕ ਕੰਢੇ ਖੜ੍ਹੀ ਕਾਰ ਕਾਰਨ ਚਾਰ ਵਾਹਨ ਭਿੜੇ

ਨਾਜਾਇਜ਼ ਪਾਰਕਿੰਗ ਕਾਰਨ ਹਾਈਵੇਅ ’ਤੇ ਰੋਜ਼ਾਨਾ ਵਾਪਰ ਰਹੇ ਨੇ ਹਾਦਸੇ

ਸੜਕ ਕੰਢੇ ਖੜ੍ਹੀ ਕਾਰ ਕਾਰਨ ਚਾਰ ਵਾਹਨ ਭਿੜੇ

ਸੜਕ ਕੰਢੇ ਖੜ੍ਹੇ ਵਾਹਨ ਕਾਰਨ ਵਾਪਰੇ ਹਾਦਸੇ ਮਗਰੋਂ ਲੱਗਿਆ ਜਾਮ। ਫੋਟੋ: ਰੂਬਲ

ਨਿੱਜੀ ਪੱਤਰ ਪ੍ਰੇਰਕ

ਡੇਰਾਬੱਸੀ, 8 ਦਸੰਬਰ

ਸ਼ਹਿਰ ਵਿੱਚੋਂ ਲੰਘ ਰਹੀ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ਦੇ ਕੰਢੇ ਖੜ੍ਹੇ ਵਾਹਨ ਕਾਰਨ ਚਾਰ ਵਾਹਨ ਟਕਰਾ ਕੇ ਨੁਕਸਾਨੇ ਗਏ। ਹਾਦਸੇ ਵਿੱਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਨੁਕਸਾਨੇ ਵਾਹਨਾਂ ਕਾਰਨ ਹਾਈਵੇਅ ’ਤੇ ਕਾਫੀ ਦੇਰ ਤੱਕ ਜਾਮ ਲੱਗਿਆ ਰਿਹਾ।

ਇਕੱਤਰ ਕੀਤੀ ਜਾਣਕਾਰੀ ਅਨੁਸਾਰ ਚੰਡੀਗੜ੍ਹ-ਅੰਬਾਲਾ ਕੌਮੀ ਸ਼ਾਹਰਾਹ ਦੇ ਕੰਢੇ ਇਕ ਵਿਅਕਤੀ ਵੱਲੋਂ ਆਪਣੀ ਕਾਰ ਖੜ੍ਹੀ ਕੀਤੀ ਹੋਈ ਸੀ। ਇਸ ਦੌਰਾਨ ਪਿੱਛੋਂ ਆ ਰਹੀ ਕਾਰ ਦੀ ਉਸ ਵਿੱਚ ਟਕਰਾ ਗਈ ਜਿਸਦੇ ਪਿੱਛੇ ਆ ਰਹੀਆਂ ਦੋ ਹੋਰ ਕਾਰਾਂ ਦੀ ਵੀ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਹਾਈਵੇਅ ’ਤੇ ਨੁਕਸਾਨੇ ਵਾਹਨਾਂ ਕਾਰਨ ਜਾਮ ਲੱਗ ਗਿਆ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਨੁਕਸਾਨੇ ਵਾਹਨਾਂ ਨੂੰ ਪਾਸੇ ਕਰ ਹਾਈਵੇਅ ’ਤੇ ਆਵਾਜਾਈ ਸੁਚਾਰੂ ਕਰਵਾਈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ਦੇ ਕੰਢੇ ਨਾਜਾਇਜ਼ ਪਾਰਕਿੰਗ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਹਾਈਵੇਅ ਦੇ ਕੰਢੇ ਮਾਰਕੀਟ ਤਾਂ ਵਸੀ ਹੋਈ ਹੈ ਪਰ ਉਥੇ ਵਾਹਨਾਂ ਦੇ ਖੜ੍ਹੇ ਕਰਨ ਲਈ ਪਾਰਕਿੰਗ ਦਾ ਕੋਈ ਪ੍ਰਬੰਧ ਨਹੀਂ ਹੈ। ਸਿੱਟੇ ਵਜੋਂ ਲੋਕ ਆਪਣੇ ਵਾਹਨ ਸੜਕਾਂ ਕੰਢੇ ਖੜ੍ਹੇ ਕਰ ਦਿੰਦੇ ਹਨ। ਸ਼ਹਿਰ ਵਿੱਚ ਹਾਈਵੇਅ ਦੇ ਨੇੜੇ ਸਰਵਿਸ ਲੇਨ ਵੀ ਕੱਢੀ ਹੋਈ ਹੈ ਪਰ ਇਸ ਦੇ ਬਾਵਜੂਦ ਲੋਕ ਹਾਈਵੇਅ ਦੇ ਕੰਢੇ ਵਾਹਨ ਖੜ੍ਹੇ ਕਰ ਆਵਾਜਾਈ ਵਿੱਚ ਅੜਿੱਕਾ ਪੈਦਾ ਕਰਦੇ ਹਨ। ਲੰਮੇਂ ਸਮੇਂ ਤੋਂ ਸ਼ਹਿਰ ਵਾਸੀ ਸੜਕਾਂ ਕੰਢੇ ਖੜ੍ਹੇ ਵਾਹਨਾਂ ਖ਼ਿਲਾਫ਼ ਚਾਲਾਨ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਟਰੈਫਿਕ ਇੰਚਾਰਜ ਜਸਪਾਲ ਸਿੰਘ ਨੇ ਦੱਸਿਆ ਕਿ ਸਮੇਂ ਸਮੇਂ ’ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੀਤੇ ਜਾਂਦੇ ਹਨ। ਇਸਦੇ ਬਾਵਜੂਦ ਲੋਕ ਬਾਜ਼ ਨਹੀਂ ਆਉਂਦੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਚੋਣਾਂ ਦੀ ਚਾਸ਼ਣੀ ’ਚ ਲਪੇਟਿਆ ਬਜਟ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਕਿਸਾਨ ਖੁਦਕੁਸ਼ੀਆਂ: ਕੌਮਾਂਤਰੀ ਵਰਤਾਰਾ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਬਜਟ 2023 ਅਤੇ ਮੁਲਕ ਦੇ ਬੁਨਿਆਦੀ ਮੁੱਦੇ

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਆਖ਼ਿਰ ਇਸ ਦਰਦ ਕੀ ਦਵਾ ਕਯਾ ਹੈ...

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਪਾਕਿਸਤਾਨ ਸਿਆਸੀ ਦੁਬਿਧਾ ਦੇ ਰਾਹ ’ਤੇ

ਮੁੱਖ ਖ਼ਬਰਾਂ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਤੁਰਕੀ ਤੇ ਸੀਰੀਆ ਵਿੱਚ ਜਬਰਦਸਤ ਭੂਚਾਲ ਕਾਰਨ 1300 ਤੋਂ ਵੱਧ ਮੌਤਾਂ; ਕਈ ਇਮਾਰਤਾਂ ਤਬਾਹ

ਕਈ ਲੋਕ ਇਮਾਰਤਾਂ ਦੇ ਮਲਬੇ ਹੇਠ ਫਸੇ; ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਸੋਨੀਆ ਗਾਂਧੀ ਦੇ ਵਿਦੇਸ਼ੀ ਹੋਣ ਦੇ ਮੁੱਦੇ ’ਤੇ ਕਾਂਗਰਸ ਛੱਡਣ ਵਾਲਾ ਮੈਨੂੰ ਸਵਾਲ ਕਰ ਰਿਹੈ: ਪਰਨੀਤ ਕੌਰ

ਪਟਿਆਲਾ ਤੋਂ ਸੰਸਦ ਮੈਂਬਰ ਨੇ ਹਲਕਾ ਅਤੇ ਪੰਜਾਬ ਵਾਸੀਆਂ ਨਾਲ ਖੜ੍ਹੇ ਰਹਿ...

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਅਡਾਨੀ-ਹਿੰਡਨਬਰਗ ਰਿਪੋਰਟ ਮਾਮਲਾ: ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੰਸਦੀ ਕੰਪਲੈਕਸ ’ਚ ਪ੍ਰਦਰਸ਼ਨ

ਸਾਂਝੀ ਸੰਸਦੀ ਕਮੇਟੀ ਕਾਇਮ ਕਰਨ ਜਾਂ ਸੁਪਰੀਮ ਕੋਰਟ ਦੀ ਨਿਗਰਾਨੀ ਵਿੱਚ ਜ...

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਦਿੱਲੀ ਨਗਰ ਨਿਗਮ: ‘‘ਨਾਮਜ਼ਦ ਮੈਂਬਰਾਂ’’ ਨੂੰ ਵੋਟ ਦਾ ਅਧਿਕਾਰ ਦੇਣ ’ਤੇ ਹੰਗਾਮਾ

ਪ੍ਰੀਜ਼ਾਈਡਿੰਗ ਅਫ਼ਸਰ ਵੱਲੋਂ ਬਿਨਾਂ ਚੋਣ ਕਰਵਾਏ ਤੀਜੀ ਵਾਰ ਕਾਰਵਾਈ ਮੁਲ...

ਸ਼ਹਿਰ

View All