DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਚਾਰ ਸਾਲ ਪੁਰਾਣੀ ਦਰਦਨਾਕ ਯਾਦਾਂ ਹੋਈਆਂ ਤਾਜ਼ਾ: ਡੇਰਾਬੱਸੀ ਦੇ ਸੁੰਦਰਨ ਪਿੰਡ ਵਿੱਚ ਅੱਗ ਦੀ ਲਪੇਟ 'ਚ ਆਈਆਂ ਦਰਜਨਾਂ ਝੁੱਗੀਆਂ

2022 ਵਿੱਚ ਲੱਗੀ ਅੱਗ ਨੇ 2 ਸਾਲ ਦੀ ਬੱਚੀ ਦੀ ਲੈ ਲਈ ਸੀ ਜਾਨ

  • fb
  • twitter
  • whatsapp
  • whatsapp
Advertisement

ਡੇਰਾਬੱਸੀ ਦੇ ਪਿੰਡ ਸੁੰਦਰਨ ਵਿੱਚ ਅੱਜ ਦੁਪਹਿਰ ਅਚਾਨਕ ਝੁੱਗੀ-ਝੌਂਪੜੀਆਂ ਨੂੰ ਅੱਗ ਲੱਗ ਗਈ। ਅੱਗ ਨੇ ਵੇਖਦਿਆਂ ਹੀ ਵੇਖਦਿਆਂ ਲਗਪਗ 30 ਤੋਂ 35 ਝੁੱਗੀਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਲੋਕਾਂ ਨੂੰ ਆਪਣਾ ਸਾਮਾਨ ਕੱਢਣ ਦਾ ਮੌਕਾ ਵੀ ਨਹੀਂ ਮਿਲਿਆ। ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ, ਪਰ ਮਜ਼ਦੂਰਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਦੌਰਾਨ ਔਰਤਾਂ ਅਤੇ ਬੱਚੇ ਦੂਰ ਖੜ੍ਹੇ ਰੋਂਦੇ ਦੇਖੇ ਗਏ।

ਘਟਨਾ ਦੀ ਸੂਚਨਾ ਮਿਲਦੇ ਹੀ ਜ਼ੀਰਕਪੁਰ, ਡੇਰਾਬੱਸੀ ਅਤੇ ਪੰਚਕੂਲਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚੀਆਂ। ਚਾਰ ਫਾਇਰ ਟੈਂਡਰਾਂ ਦੀ ਮਦਦ ਨਾਲ ਅੱਗ ਬੁਝਾਊ ਅਮਲੇ ਨੇ ਸਖ਼ਤ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਪੁਲੀਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਵੀ ਮੌਕੇ 'ਤੇ ਪਹੁੰਚ ਗਈਆਂ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।

Advertisement

ਇਸ ਘਟਨਾ ਨੇ 14 ਮਈ, 2022 ਦੇ ਉਸ ਦਰਦਨਾਕ ਹਾਦਸੇ ਦੀਆਂ ਯਾਦਾਂ ਤਾਜ਼ਾ ਕਰ ਦਿੱਤੀਆਂ, ਜਦੋਂ ਇਸੇ ਪਿੰਡ ਦੀਆਂ ਝੁੱਗੀਆਂ ਵਿੱਚ ਲੱਗੀ ਅੱਗ ਦੌਰਾਨ ਇੱਕ 2 ਸਾਲ ਦੀ ਮਾਸੂਮ ਬੱਚੀ ਰੂਪਾ ਜ਼ਿੰਦਾ ਸੜ ਗਈ ਸੀ।

Advertisement

ਕਰੀਬ ਚਾਰ ਸਾਲ ਬਾਅਦ ਉਸੇ ਇਲਾਕੇ ਵਿੱਚ ਲੱਗੀ ਭਿਆਨਕ ਅੱਗ ਨੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਅੱਜ ਦੀ ਘਟਨਾ ਵਿੱਚ ਕਰੀਬ 30 ਤੋਂ 35 ਝੁੱਗੀਆਂ ਅੱਗ ਦੀ ਲਪੇਟ ਵਿੱਚ ਆਉਣ ਦੀ ਖ਼ਬਰ ਹੈ। ਰਾਹਤ ਦੀ ਗੱਲ ਇਹ ਹੈ ਕਿ ਮੁੱਢਲੀ ਜਾਣਕਾਰੀ ਅਨੁਸਾਰ ਕਿਸੇ ਜਾਨੀ ਨੁਕਸਾਨ ਦੀ ਪੁਸ਼ਟੀ ਨਹੀਂ ਹੋਈ ਹੈ। ਹਾਲਾਂਕਿ ਝੁੱਗੀਆਂ ਵਿੱਚ ਰੱਖਿਆ ਘਰੇਲੂ ਸਾਮਾਨ ਸੜ ਜਾਣ ਕਾਰਨ ਪ੍ਰਭਾਵਿਤ ਪਰਿਵਾਰਾਂ ਦਾ ਭਾਰੀ ਨੁਕਸਾਨ ਹੋਣ ਦਾ ਖਦਸ਼ਾ ਹੈ।

ਉੱਥੇ ਹੀ ਡੇਰਾਬੱਸੀ ਦੇ ਐੱਸ ਡੀ ਐੱਮ (SDM) ਅਮਿਤ ਗੁਪਤਾ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਉਨ੍ਹਾਂ ਦੇ ਧਿਆਨ ਵਿੱਚ ਆ ਗਈ ਹੈ। ਵੱਖ-ਵੱਖ ਸਬੰਧਤ ਵਿਭਾਗਾਂ ਨੂੰ ਘਟਨਾ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਾਂਚ ਦੇ ਨਤੀਜਿਆਂ ਦੇ ਆਧਾਰ 'ਤੇ ਜਲਦੀ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement
×