ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪੰਜਾਬ ਦੇ 50 ਹੈੱਡਮਾਸਟਰਾਂ ਦਾ ਚੌਥਾ ਬੈਚ IIM ਅਹਿਮਦਾਬਾਦ ਵਿਖੇ ਸਿਖਲਾਈ ਲਈ ਰਵਾਨਾ

5ਵੇਂ ਬੈਚ ਨੂੰ 15 ਦਸੰਬਰ ਤੋਂ ਸਿਖਲਾਈ ਲਈ ਭੇਜਣ ਦਾ ਐਲਾਨ
Advertisement

ਪੰਜਾਬ ਸਰਕਾਰ ਵੱਲੋਂ 50 ਹੈੱਡਮਾਸਟਰਾਂ ਦੇ ਚੌਥੇ ਬੈਚ ਨੂੰ ਵਿਸ਼ੇਸ਼ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਲਈ ਵੱਕਾਰੀ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਭੇਜਿਆ ਗਿਆ ਹੈ।

ਇਸ ਬਾਰੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਚੌਥਾ ਬੈਚ 3 ਤੋਂ 7 ਨਵੰਬਰ 2025 ਤੱਕ ‘ਲੀਡਰਸ਼ਿਪ ਅਤੇ ਮੈਂਟਰਸ਼ਿਪ ਸਕਿੱਲਜ਼’ ਬਾਰੇ ਇੱਕ ਹਫ਼ਤੇ ਦੇ ਸਿਖਲਾਈ ਪ੍ਰੋਗਰਾਮ ਵਿੱਚ ਸ਼ਾਮਲ ਹੋਵੇਗਾ, ਜੋ ਉਨ੍ਹਾਂ ਨੂੰ ਆਪਣੇ ਸਕੂਲਾਂ ਵਿੱਚ ਸਕਾਰਾਤਮਕ ਬਦਲਾਅ ਦੇ ਮਾਰਗਦਰਸ਼ਕ ਬਣਨ ਲਈ ਤਿਆਰ ਕਰੇਗਾ।

Advertisement

ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਇਸ ਅਭਿਆਸ ਨੂੰ ਜਾਰੀ ਰੱਖਦਿਆਂ 15 ਤੋਂ 19 ਦਸੰਬਰ, 2025 ਤੱਕ ਆਈ.ਆਈ.ਐਮ. ਅਹਿਮਦਾਬਾਦ ਵਿਖੇ ਸਿਖਲਾਈ ਲਈ ਹੈੱਡਮਾਸਟਰਾਂ ਦਾ 5ਵਾਂ ਬੈਚ ਭੇਜਿਆ ਜਾਵੇਗਾ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਤੱਕ 234 ਪ੍ਰਿੰਸੀਪਲਾਂ ਅਤੇ ਸਿੱਖਿਆ ਅਫਸਰਾਂ ਨੂੰ ਸਿੰਗਾਪੁਰ, 152 ਹੈੱਡਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਅਤੇ 144 ਪ੍ਰਾਇਮਰੀ ਸਕੂਲ ਅਧਿਆਪਕਾਂ ਨੂੰ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਚੁੱਕਾ ਹੈ, ਜਿਸਦਾ ਉਦੇਸ਼ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਆਲਮੀ ਤੇ ਕੌਮੀ ਮੁਹਾਰਤ ਅਤੇ ਬਿਹਤਰੀਨ ਅਭਿਆਸਾਂ ਨੂੰ ਲਾਗੂ ਕਰਨਾ ਹੈ।

ਸਕੂਲ ਸਿੱਖਿਆ ਵਿਭਾਗ ਦੇ ਪ੍ਰਬੰਧਕੀ ਸਕੱਤਰ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਇਹ ਸਿਖਲਾਈ ਪ੍ਰੋਗਰਾਮ ਦੂਰਅੰਦੇਸ਼ ਵਿਦਿਅਕ ਆਗੂਆਂ ਦਾ ਮਜ਼ਬੂਤ ​​ਕੇਡਰ ਖੜ੍ਹਾ ਕਰ ਰਿਹਾ ਹੈ। ਅਧਿਆਪਨ ਦੇ ਹੁਨਰਾਂ ਨੂੰ ਨਿਖ਼ਾਰਨ ਦੀ ਇਹ ਵਿਸ਼ੇਸ਼ ਪਹਿਲ ਪੰਜਾਬ ਦੇ ਅਧਿਆਪਕਾਂ ਨੂੰ 21ਵੀਂ ਸਦੀ ਦੀਆਂ ਵਿਦਿਅਕ ਚੁਣੌਤੀਆਂ ਲਈ ਤਿਆਰ ਕਰੇਗੀ ਅਤੇ ਸੂਬੇ ਦੇ ਹਰੇਕ ਵਿਦਿਆਰਥੀ ਲਈ ਇੱਕ ਰੌਸ਼ਨ ਭਵਿੱਖ ਦਾ ਰਾਹ ਪੱਧਰਾ ਹੋਵੇਗਾ।

Advertisement
Tags :
education initiativeeducation newsheadmasters trainingIIM Ahmedabadprofessional trainingPunjab EducationPunjab GovernmentPunjab teachersschool leadershipteacher development
Show comments