ਚੰਡੀਗੜ੍ਹ: ਪੁਲੀਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਧੋਖਾਧੜੀ ਕਰਨ ਦੇ ਦੋਸ਼ ਹੇਠ ਕਾਰਵਾਈ ਕਰਦਿਆਂ ਇਕ ਜਣੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਹ ਕੇਸ ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਰਾਜੀਵ ਕੁਮਾਰ ਵਾਲੀ ਜਲੰਧਰ ਦੀ ਸ਼ਿਕਾਇਤ ’ਤੇ ਸੌਰਭ ਸ਼ਰਮਾ ਵਾਸੀ ਸੈਕਟਰ-23 ਸੀ ਖ਼ਿਲਾਫ਼ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਮੁਲਜ਼ਮ ਨੇ ਉਸ ਨੂੰ ਕੈਨੇਡਾ ਦਾ ਵੀਜ਼ਾ ਦਿਵਾਉਣ ਦੇ ਨਾਮ ’ਤੇ 1.73 ਲੱਖ ਰੁਪਏ ਲੈ ਲਏ ਪਰ ਬਾਅਦ ਵਿੱਚ ਨਾ ਤਾਂ ਕੇਨੇਡਾ ਦਾ ਵੀਜ਼ਾ ਲਗਵਾ ਕੇ ਦਿੱਤਾ ਅਤੇ ਨਾ ਹੀ ਉਸ ਦੇ ਰੁਪਏ ਵਾਪਸ ਕੀਤੇ। ਥਾਣਾ ਇੰਡਸਟਰੀਅਲ ਏਰੀਆ ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਕੇਸ ਦ ਜਾਂਚ ਮੁਕੰਮਲ ਹੋਣ ਮਗਰੋਂ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾੲਂ ਆਰੰਭ ਕੀਤੀ ਜਾਵੇਗੀ। -ਟ੍ਰਿਬਿਊਨ ਨਿਊਜ਼ ਸਰਵਿਸ