ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 3 ਫਰਵਰੀ
ਇੱਥੋਂ ਦੇ ਸੈਕਟਰ-35 ਵਿੱਚ ਰਹਿਣ ਵਾਲੇ ਨੌਜਵਾਨ ਨਾਲ ਕੇਵਾਈਸੀ ਕੋਡ ਅਪਡੇਟ ਕਰਨ ਦੇ ਨਾਮ ’ਤੇ 4.34 ਲੱਖ ਰੁਪਏ ਦੀ ਧੋਖਾਧੜੀ ਕੀਤੀ ਗਈ ਹੈ। ਇਸ ਬਾਰੇ ਜਗਬੀਰ ਸਿੰਘ ਢਿੱਲੋਂ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਉਸ ਦਾ ਪੁੱਤਰ ਪੇਅਟੀਐਮ ਦਾ ਕੇਵਾਈਸੀ ਕੋਡ ਅਪਡੇਟ ਕਰ ਰਿਹਾ ਸੀ। ਉਸੇ ਦੌਰਾਨ ਕਿਸੇ ਨੇ ਬੈਂਕ ਅਕਾਊਂਟ ਵਿੱਚੋਂ 4.34 ਲੱਖ ਰੁਪਏ ਕੱਢਵਾ ਲਏ। ਥਾਣਾ ਸੈਕਟਰ-36 ਦੀ ਪੁਲੀਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।