DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Free IAS Coaching Chandigarh: ਆਈ ਏ ਐੱਸ ਬਣਨ ਦੇ ਚਾਹਵਾਨਾਂ ਨੂੰ ਮੁਫਤ ਕੋਚਿੰਗ ਮੁਹੱਈਆ ਕਰਵਾਏਗਾ ਸਿੱਖਿਆ ਵਿਭਾਗ

ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਨਾਲ ਰਚਾਇਆ ਸੰਵਾਦ

  • fb
  • twitter
  • whatsapp
  • whatsapp
Advertisement

ਚੰਡੀਗੜ੍ਹ ਦੇ ਸਕੂਲ ਸਿੱਖਿਆ ਵਿਭਾਗ ਨੇ ਐਲਾਨ ਕੀਤਾ ਕਿ ਆਈ ਏ ਐੱਸ ਬਣਨ ਦੇ ਚਾਹਵਾਨ ਤੇ ਆਰਥਿਕ ਤੌਰ ’ਤੇ ਕਮਜ਼ੋਰ ਹੋਣਹਾਰ ਵਿਦਿਆਰਥੀਆਂ ਨੂੰ ਆਈਏਐੱਸ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਤਾਂ ਕਿ ਪੈਸਿਆਂ ਦੀ ਕਮੀ ਕਿਸੇ ਵੀ ਯੋਗ ਵਿਦਿਆਰਥੀ ਦੇ ਸੁਪਨਿਆਂ ਵਿੱਚ ਰੁਕਾਵਟ ਨਾ ਬਣੇ। ਇਸ ਮੌਕੇ ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਯੂਟੀ ਸਕੱਤਰੇਤ ਵਿੱਚ ਸਰਕਾਰੀ ਸਕੂਲਾਂ ਦੀ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਸੈਸ਼ਨ ਕਰਵਾਇਆ ਗਿਆ।

ਇਸ ਮੌਕੇ ਸਕੂਲ ਸਿੱਖਿਆ ਨਿਰਦੇਸ਼ਕ ਨਿਤਿਸ਼ ਸਿੰਗਲਾ, ਸਕੂਲ ਸਿੱਖਿਆ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ। ਸਰਕਾਰੀ ਸਕੂਲਾਂ ਦੇ 114 ਹੋਣਹਾਰ ਵਿਦਿਆਰਥੀਆਂ ਨੇ ਇਸ ਸੈਸ਼ਨ ਵਿੱਚ ਹਿੱਸਾ ਲਿਆ।

Advertisement

ਇਸ ਮੌਕੇ ਆਈਏਐੱਸ ਮਾਰਗਦਰਸ਼ਕ ਰਾਜ ਮਲਹੋਤਰਾ, ਸਿੱਖਿਆ ਮਨੋਵਿਗਿਆਨੀ ਸਾਦਗੀ ਮਲਹੋਤਰਾ ਅਤੇ ਰੋਟਰੀ ਕਲੱਬ ਦੇ ਮੈਂਬਰ ਡਾ. ਰਮਨੀਕ ਸ਼ਰਮਾ ਨੇ ਵਿਸ਼ੇਸ਼ ਮਹਿਮਾਨ ਵਜੋਂ ਵਿਦਿਆਰਥੀਆਂ ਨਾਲ ਆਪਣੇ ਤਜਰਬੇ ਸਾਂਝੇ ਕੀਤੇ।

Advertisement

ਇਸ ਦੌਰਾਨ ਵਿਦਿਆਰਥੀਆਂ ਨੇ ਕਰੀਅਰ ਦੇ ਵੱਖ-ਵੱਖ ਵਿਕਲਪਾਂ, ਪ੍ਰਤੀਯੋਗੀ ਪ੍ਰੀਖਿਆਵਾਂ, ਪੜ੍ਹਾਈ ਦੇ ਤਰੀਕਿਆਂ, ਸਮੇਂ ਦੇ ਪ੍ਰਬੰਧਨ, ਮਾਨਸਿਕ ਸਿਹਤ ਅਤੇ ਸ਼ਖ਼ਸੀਅਤ ਦੇ ਵਿਕਾਸ ਨਾਲ ਸਬੰਧਤ ਕਈ ਸਵਾਲ ਪੁੱਛੇ। ਉਨ੍ਹਾਂ ਐਲਾਨ ਕੀਤਾ ਕਿ ਜਿਨ੍ਹਾਂ ਵਿਦਿਆਰਥੀਆਂ ਨੂੰ ਵਿਅਕਤੀਗਤ ਕਰੀਅਰ ਸਲਾਹ ਜਾਂ ਮਨੋਵਿਗਿਆਨਕ ਕਾਊਂਸਲਿੰਗ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਕਾਊਂਸਲਿੰਗ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ ਤਾਂ ਕਿ ਉਹ ਆਪਣੀ ਪੜ੍ਹਾਈ ਅਤੇ ਕਰੀਅਰ ਨਾਲ ਜੁੜੇ ਸਹੀ ਫ਼ੈਸਲੇ ਲੈ ਸਕਣ।

Advertisement
×