ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਗੌੜਾ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ: ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਸ਼ਰਾਬ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਓ ਸਟਾਫ ਫਤਹਿਗੜ੍ਹ ਸਾਹਿਬ ਦੇ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਬਰਮਾ ਜ਼ਿਲ੍ਹਾ ਲੁਧਿਆਣਾ...
Advertisement

ਫ਼ਤਹਿਗੜ੍ਹ ਸਾਹਿਬ: ਪੀਓ ਸਟਾਫ ਫਤਹਿਗੜ੍ਹ ਸਾਹਿਬ ਦੀ ਪੁਲੀਸ ਨੇ ਸ਼ਰਾਬ ਦੇ ਮਾਮਲੇ ਵਿਚ ਇਕ ਭਗੌੜੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੀਓ ਸਟਾਫ ਫਤਹਿਗੜ੍ਹ ਸਾਹਿਬ ਦੇ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਹੈਪੀ ਵਾਸੀ ਪਿੰਡ ਬਰਮਾ ਜ਼ਿਲ੍ਹਾ ਲੁਧਿਆਣਾ ਦੇ ਖ਼ਿਲਾਫ 12 ਜੂਨ 2019 ਨੂੰ ਸ਼ਰਾਬ ਦਾ ਇਕ ਮਾਮਲਾ ਥਾਣਾ ਖਮਾਣੋਂ ਵਿੱਚ ਦਰਜ ਹੋਇਆ ਸੀ। ਜਿਸ ਵਿਚ ਅਦਾਲਤ ਨੇ ਹਰਪ੍ਰੀਤ ਸਿੰਘ ਨੂੰ 7 ਅਕਤੂਬਰ 2022 ਨੂੰ ਭਗੌੜਾ ਕਰਾਰ ਦਿੱਤਾ ਸੀ। ਉਨ੍ਹਾਂ ਦਸਿਆ ਕਿ ਹਰਪ੍ਰੀਤ ਸਿੰਘ ਖ਼ਿਲਾਫ਼ ਥਾਣਾ ਸਮਰਾਲਾ ਅਤੇ ਥਾਣਾ ਜ਼ੀਰਕਪੁਰ ਵਿੱਚ ਵੀ ਮਾਮਲੇ ਦਰਜ ਹਨ। -ਨਿੱਜੀ ਪੱਤਰ ਪ੍ਰੇਰਕ

ਨਾਜਾਇਜ਼ ਸ਼ਰਾਬ ਸਣੇ ਗ੍ਰਿਫ਼ਤਾਰ

ਫ਼ਤਹਿਗੜ੍ਹ ਸਾਹਿਬ: ਪੁਲੀਸ ਚੌਕੀ ਚੁੰਨੀ ਕਲਾਂ ਦੀ ਪੁਲੀਸ ਨੇ 48 ਪਉਏ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਥਾਣਾ ਬਡਾਲੀ ਆਲਾ ਸਿੰਘ ਵਿੱਚ ਮਾਮਲਾ ਦਰਜ ਕੀਤਾ ਹੈ। ਐੱਸਪੀਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਮੁਲਜ਼ਮ ਨੇ ਪਲਾਸਟਿਕ ਦੇ ਥੈਲੇ ਵਿੱਚ 48 ਪਉਏ ਦੇਸੀ ਸ਼ਰਾਬ ਦੇਸੀ ਸੰਤਰਾ (ਮਾਰਕਾ ਚੰਡੀਗੜ੍ਹ) ਬਰਾਮਦ ਕੀਤੇ, ਜਿਸਦੀ ਪਛਾਣ ਜਰਨੈਲ ਸਿੰਘ ਉਰਫ ਜਸ਼ਨ ਵਾਸੀ ਪਿੰਡ ਮਹਿਦੂਦਾ ਵਜੋਂ ਹੋਈ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਸ ਨੂੰ ਫਤਹਿਗੜ੍ਹ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਉਸ ਨੂੰ ਜੁਡੀਸ਼ਲ ਰਿਮਾਂਡ ’ਤੇ ਭੇਜ ਦਿੱਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement

ਹੈਰੋਇਨ ਸਣੇ ਗ੍ਰਿਫ਼ਤਾਰ

ਚੰਡੀਗੜ੍ਹ: ਚੰਡੀਗੜ੍ਹ ਪੁਲੀਸ ਨੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ 4.54 ਗ੍ਰਾਮ ਹੈਰੋਇਨ ਸਣੇ ਇਕ ਜਣੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੀ ਪਛਾਣ ਸੋਨੂੰ ਵਾਸੀ ਧਨਾਸ ਵਜੋਂ ਹੋਈ ਹੈ। ਸਾਰੰਗਪੁਰ ਦੀ ਪੁਲੀਸ ਨੇ ਮੁਲਜ਼ਮ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ 4.54 ਗ੍ਰਾਮ ਹੈਰੋਇਨ ਬਰਾਮਦ ਕੀਤੀ। ਮੁਲਜ਼ਮ ਖਿਲਾਫ ਕੇਸ ਦਰਜ ਕਰ ਕਰ ਲਿਆ ਹੈ। -ਟਨਸ

Advertisement
Show comments