‘ਆਪ’ ਆਗੂ ਬੱਲਾਂ ਨੂੰ ਭਰਵਾਂ ਸਮਰਥਨ
ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਜ਼ੋਨ ਮੋਰਿੰਡਾ ਰੂਰਲ ਤੋਂ ਚੋਣ ਲੜ ਰਹੇ ‘ਆਪ’ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਨੇ ਸੈਂਕੜੇ ਸਮਰਥਕਾਂ ਸਣੇ ਨਾਮਜ਼ਦਗੀ ਲਈ ਰਵਾਨਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਰ ਦਵਿੰਦਰ ਸਿੰਘ ਬੱਲਾਂ ਨੇ ਇਲਾਕਾ ਵਾਸੀਆਂ ਵੱਲੋਂ ਸਮਰਥਨ ਦੇਣ...
Advertisement
ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਜ਼ੋਨ ਮੋਰਿੰਡਾ ਰੂਰਲ ਤੋਂ ਚੋਣ ਲੜ ਰਹੇ ‘ਆਪ’ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਨੇ ਸੈਂਕੜੇ ਸਮਰਥਕਾਂ ਸਣੇ ਨਾਮਜ਼ਦਗੀ ਲਈ ਰਵਾਨਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀਰ ਦਵਿੰਦਰ ਸਿੰਘ ਬੱਲਾਂ ਨੇ ਇਲਾਕਾ ਵਾਸੀਆਂ ਵੱਲੋਂ ਸਮਰਥਨ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਭਰਵਾਂ ਇਕੱਠ ਹੋਣ ’ਤੇ ਤਸੱਲੀ ਪ੍ਰਗਟ ਕੀਤੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਬੀਰ ਦਵਿੰਦਰ ਤੇ ਬਲਾਕ ਸਮਿਤੀ ਦੇ ਉਮੀਦਵਾਰਾਂ ਦੀ ਜਿੱਤ ਲਈ ਦਿਨ ਰਾਤ ਇੱਕ ਕਰਨ ਦੀ ਅਪੀਲ ਕੀਤੀ। ਇਸ ਮਗਰੋਂ ਕਾਫ਼ਲਾ ਬੀਰ ਦਵਿੰਦਰ ਸਿੰਘ ਬੱਲਾਂ, ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਅਗਵਾਈ ਵਿੱਚ ਨਾਮਜ਼ਦਗੀ ਪੱਤਰ ਭਰਨ ਲਈ ਰੋਪੜ ਨੂੰ ਰਵਾਨਾ ਹੋਇਆ। ਇਸ ਮੌਕੇ ਗੁਰਪ੍ਰੀਤ ਸਿੰਘ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਹਰਪ੍ਰੀਤ ਸਿੰਘ ਭੰਡਾਰੀ, ਭੁਪਿੰਦਰ ਸਿੰਘ ਭੂਰਾ ਆਦਿ ਸ਼ਾਮਲ ਸਨ।
Advertisement
Advertisement
×

