ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਦੇ ਫੰਡ ਮੁਆਫ

ਨੌਵੀਂ ਤੇ ਦਸਵੀਂ ਦੇ ਵਿਦਿਆਰਥੀਆਂ ਦੇ ਫੰਡ ਮੁਆਫ

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 2 ਜੁਲਾਈ

ਯੂਟੀ ਦੇ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੀ ਨੌਵੀਂ ਤੇ ਦਸਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਫੰਡ ਮੁਆਫ ਕਰ ਦਿੱਤੇ ਹਨ। ਇਸ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਦੇ 24339 ਵਿਦਿਆਰਥੀਆਂ ਨੂੰ ਰਾਹਤ ਮਿਲੇਗੀ। ਇਨ੍ਹਾਂ ਵਿਚੋਂ ਕਈ ਗਰੀਬ ਵਿਦਿਆਰਥੀਆਂ ਦੇ ਮਾਪਿਆਂ ਨੇ ਫੀਸ ਨਾ ਦੇਣ ’ਤੇ ਅਸਮਰਥਤਾ ਪ੍ਰਗਟਾਈ ਸੀ। ਸਿੱਖਿਆ ਵਿਭਾਗ ਵਲੋਂ ਇਹ ਰਾਹਤ ਸਿਰਫ ਛੇ ਮਹੀਨੇ ਲਈ ਦਿੱਤੀ ਜਾਵੇਗੀ ਤੇ ਸਤੰਬਰ ਵਿਚ ਇਸ ਸਬੰਧੀ ਮੀਟਿੰਗ ਕਰਨ ਤੋਂ ਇਸ ਯੋਜਨਾ ਦਾ ਮੁਲਾਂਕਣ ਕੀਤਾ ਜਾਵੇਗਾ। ਇਹ ਵੀ ਦੱਸਣਾ ਬਣਦਾ ਹੈ ਕਿ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦੀ ਕੁੱਲ ਫੀਸ ਵਿਚ 80 ਫੀਸਦੀ ਫੰਡ ਹੁੰਦੇ ਹਨ ਤੇ ਆਮ ਵਿਦਿਆਰਥੀ ਦੀ ਮਹੀਨਾਵਾਰ ਫੀਸ 189 ਰੁਪਏ ਹੈ ਜਿਸ ਵਿਚ 37 ਰੁਪਏ ਟਿਊਸ਼ਨ ਫੀਸ ਹੁੰਦੀ ਹੈ।

ਵਿਦਿਆਰਥੀਆਂ ਨੂੰ ਹਾਲੇ ਸਿਰਫ ਟਿਊਸ਼ਨ ਫੀਸ ਹੀ ਦੇਣੀ ਹੋਵੇਗੀ ਜਦਕਿ ਬਾਕੀ ਫੰਡ ਮੁਆਫ ਕੀਤੇ ਗਏ ਹਨ। ਪੰਜਾਬੀ ਟ੍ਰਿਬਿਊਨ ਨੇ ਵਿਦਿਆਰਥੀਆਂ ਦੇ ਫੰਡ ਮੁਅਾਫ ਕਰਨ ਬਾਰੇ ਖਬਰ ਜੂਨ ਵਿਚ ਪ੍ਰਕਾਸ਼ਿਤ ਕੀਤੀ ਸੀ। ਵਿਭਾਗ ਦੇ ਅਧਿਕਾਰੀ ਨੇ ਦੱਸਿਅਾ ਕਿ ਛੇ ਮਹੀਨੇ ਦੇ ਫੰਡਾਂ ਦੀ ਰਾਸ਼ੀ ਇਕ ਕਰੋੜ ਸੱਤਰ ਲੱਖ ਰੁਪਏ ਹੈ। ਵਿਦਿਆਰਥੀ ਜਿਹੜੀ ਟਿਊਸ਼ਨ ਫੀਸ ਜਮ੍ਹਾਂ ਕਰਵਾਉਣਗੇ। ਉਸ ਫੀਸ ਨੂੰ ਵਿੱਤ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤਾ ਜਾਵੇਗਾ।

ਭਲਕੇ ਜਾਰੀ ਹੋਣਗੇ ਹੁਕਮ: ਡਾਇਰੈਕਟਰ

ਡਾਇਰੈਕਟਰ ਸਕੂਲ ਐਜੂਕੇਸ਼ਨ ਰੁਬਿੰਦਰਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਨ੍ਹਾਂ ਬੱਚਿਆਂ ਦੀ ਪੂਰੀ ਫੀਸ ਮੁਆਫ ਨਹੀਂ ਕੀਤੀ ਗਈ ਪਰ ਫੰਡ ਮੁਆਫ ਕੀਤੇ ਗਏ ਹਨ ਜਿਸ ਲਈ ਪ੍ਰਸ਼ਾਸਕ ਵੀ ਪੀ ਸਿੰਘ ਬਦਨੌਰ ਨੇ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਇਨ੍ਹਾਂ ਵਿਦਿਆਰਥੀਆਂ ਦੀ ਫੀਸ ਬਾਰੇ ਸਤੰਬਰ ਵਿਚ ਮੁਲਾਂਕਣ ਕੀਤਾ ਜਾਵੇਗਾ। ਇਹ ਵੀ ਦੱਸਣਾ ਬਣਦਾ ਹੈ ਕਿ ਆਰਟੀਈ ਐਕਟ ਤਹਿਤ ਸਰਕਾਰੀ ਸਕੂਲਾਂ ਦੇ ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ ਤੇ ਪ੍ਰਾਈਵੇਟ ਸਕੂਲਾਂ ਵਿਚ ਵੀ ਆਰਥਿਕ ਪੱਖੋਂ ਕਮਜ਼ੋਰ ਬੱਚਿਆਂ ਦੀਆਂ 25 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਂਦੀਆਂ ਹਨ ਤੇ ਇਨ੍ਹਾਂ 25 ਫੀਸਦ ਵਿਦਿਆਰਥੀਆਂ ਨੂੰ ਮੁਫਤ ਪੜ੍ਹਾਇਆ ਜਾਂਦਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਸ੍ਰੀਨਗਰ ਜ਼ਿਲ੍ਹੇ ’ਚੋਂ ਕਰਫਿਊ ਹਟਾਇਆ

ਕੋਵਿਡ-19 ਮਹਾਮਾਰੀ ਕਰਕੇ ਲਾਈਆਂ ਪਾਬੰਦੀਆਂ ਪਹਿਲਾਂ ਵਾਂਗ ਰਹਿਣਗੀਆਂ ਜਾ...

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਇਮਰਾਨ ਖ਼ਾਨ ਸਰਕਾਰ ਵੱਲੋਂ ਪਾਕਿਸਤਾਨ ਦਾ ਨਵਾਂ ਸਿਆਸੀ ਨਕਸ਼ਾ ਜਾਰੀ

ਜੰਮੂ ਤੇ ਕਸ਼ਮੀਰ ਦੇ ਕੁਝ ਇਲਾਕਿਆਂ ਤੇ ਲੱਦਾਖ ਦੇ ਇਕ ਹਿੱਸੇ, ਜੂਨਾਗੜ੍ਹ ...

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਮੋਦੀ ਵੱਲੋਂ ਅਯੁੱਧਿਆ ਵਿਚ ‘ਭੂਮੀ ਪੂਜਨ’ ਅੱਜ

ਰਾਮ ਮੰਦਰ ਦੀ ਉਸਾਰੀ ਦਾ ਨੀਂਹ ਪੱਥਰ ਰੱਖਣਗੇ ਪ੍ਰਧਾਨ ਮੰਤਰੀ; ਸੰਤਾਂ ਤੇ...

ਸ਼ਹਿਰ

View All