ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗਗਨ ਮਾਨ ਨੇ ਕੁਰਾਲੀ ਵਿੱਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਮਿਹਰ ਸਿੰਘ ਕੁਰਾਲੀ, 2 ਜੁਲਾਈ ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਦੇਰ ਸ਼ਾਮ ਨੂੰ ਹੋਏ ਸਮਾਗਮ ਦੌਰਾਨ ਸ਼ਹਿਰ ਵਿੱਚ ਕਰੀਬ ਛੇ ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸ਼ਹਿਰ ਨੂੰ ਵਿਕਾਸ ਦੇ...
Advertisement

ਮਿਹਰ ਸਿੰਘ

ਕੁਰਾਲੀ, 2 ਜੁਲਾਈ

Advertisement

ਵਿਧਾਇਕਾ ਅਨਮੋਲ ਗਗਨ ਮਾਨ ਨੇ ਅੱਜ ਦੇਰ ਸ਼ਾਮ ਨੂੰ ਹੋਏ ਸਮਾਗਮ ਦੌਰਾਨ ਸ਼ਹਿਰ ਵਿੱਚ ਕਰੀਬ ਛੇ ਕਰੋੜ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਸ਼ਹਿਰ ਨੂੰ ਵਿਕਾਸ ਦੇ ਪੱਖ ਤੋਂ ਲੀਹ ’ਤੇ ਲਿਆਉਣ ਦਾ ਐਲਾਨ ਕੀਤਾ। ਵਿਧਾਇਕਾ ਨੇ ਅੱਜ ਸ਼ਹਿਰ ਦਾ ਦੌਰਾ ਕਰਦਿਆਂ ਸਥਾਨਕ ਸਬਜ਼ੀ ਮੰਡੀ ਵਿੱਚ ਪੰਜ ਕਰੋੜ ਦੀ ਲਾਗਤ ਨਾਲ ਅਤੇ ਵਾਰਡ ਨੰਬਰ 16 ਵਿੱਚ ਅੱਸੀ ਲੱਖ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਵਿਧਾਇਕਾ ਨੇ ਸਥਾਨਕ ਸਾਈਂ ਮੰਦਰ ਨੂੰ ਜਾਣ ਵਾਲੀ ਵਾਰਡ ਨੰਬਰ 7 ਤੇ 11 ਦੀ ਸਾਂਝੀ ਸੜਕ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਪਹਿਲਾਂ ਕੌਂਸਲਰ ਬਹਾਦਰ ਸਿੰਘ ਓਕੇ, ਸਾਬਕਾ ਕੌਂਸਲਰ ਪਰਦੀਪ ਰੂੜਾ ਅਤੇ ਬਿੱਟੂ ਖੁੱਲਰ ਨੇ ਸ਼ਹਿਰ ਦੀਆਂ ਮੰਗਾਂ ਸਬੰਧੀ ਹਲਕਾ ਵਿਧਾਇਕ ਨੂੰ ਜਾਣੂ ਕਰਵਾਇਆ। ਇਸ ਮੌਕੇ ਕੌਂਸਲਰ ਨੰਦੀ ਪਾਲ ਬਾਂਸਲ, ਡਾ. ਅਸ਼ਵਨੀ ਸ਼ਰਮਾ, ਖੁਸ਼ਵੀਰ ਸਿੰਘ ਹੈਪੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰੀਸ਼ ਰਾਣਾ, ‘ਆਪ’ ਦੇ ਬਲਾਕ ਪ੍ਰਧਾਨ ਨਵਦੀਪ ਸਿੰਘ ਸੈਣੀ, ਅਮਿਤ ਖੁੱਲਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਜ਼ੈਲਦਾਰ ਮਨਜੀਤ ਸਿੰਘ ਸਿੰਘਪੁਰਾ, ਕਾਰਜਸਾਧਕ ਅਫ਼ਸਰ ਰਜਨੀਸ਼ ਸੂਦ, ਪੰਕਜ ਗੋਇਲ, ਰਕੇਸ਼ ਖੁੱਲਰ ਆਦਿ ਹਾਜ਼ਰ ਸਨ।

Advertisement