ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 8 ਜੂਨ
ਗਮਾਡਾ ਵੱਲੋਂ ਅੱਜ ਇੱਥੋਂ ਦੇ ਦਾਰਾ ਸਟੂਡੀਓ ਨੇੜਲੇ ਜੁਝਾਰ ਨਗਰ ਦੇ ਖੇਤਾਂ ਵਿੱਚ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਤਹਿਸ ਨਹਿਸ ਕੀਤਾ ਗਿਆ। ਗਮਾਡਾ ਰੈਗੂਲੇਟਰੀ ਬ੍ਰਾਂਚ ਦੇ ਐਸਡੀਓ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੁਝਾਰ ਨਗਰ ਵਿੱਚ ਦੋ ਵੱਖ-ਵੱਖ ਨਾਜਾਇਜ਼ ਕਲੋਨੀਆਂ ਵਿੱਚ ਕਲੋਨਾਈਜ਼ਰ ਵੱਲੋਂ ਅਣਅਧਿਕਾਰਤ ਉਸਾਰੀ ਕੀਤੀ ਜਾ ਰਹੀ ਸੀ। ਇਨ੍ਹਾਂ ਉਸਾਰੀਆਂ ਨੂੰ ਢਾਹ ਦਿੱਤਾ ਗਿਆ ਹੈ ਅਤੇ ਕਲੋਨੀ ਵਿੱਚ ਬਣ ਰਹੀਆਂ ਸੜਕਾਂ ਵਿੱਚ ਖੱਡੇ ਪੁੱਟ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਕੁੱਝ ਕਲੋਨਾਈਜ਼ਰ ਪੈਸਿਆਂ ਦੇ ਲਾਲਚ ਵਿੱਚ ਚੋਰੀ ਛਿੱਪੇ ਨਾਜਾਇਜ਼ ਉਸਾਰੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।