ਕਾਂਗਰਸ ਦੇ ਦਫ਼ਤਰ ’ਚ ਗਾਂਧੀ ਜੈਅੰਤੀ ਮਨਾਈ
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 156ਵੀਂ ਜੇਅੰਤੀ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਕਾਂਗਰਸ ਦਫ਼ਤਰ ਅਮਲੋਹ ਵਿੱਚ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ। ਇਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਦੇਸ਼ ਦੀ ਆਜ਼ਾਦੀ ਵਿੱਚ...
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 156ਵੀਂ ਜੇਅੰਤੀ ਮੌਕੇ ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਦੇ ਕਾਂਗਰਸ ਦਫ਼ਤਰ ਅਮਲੋਹ ਵਿੱਚ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ ਦੀ ਅਗਵਾਈ ਹੇਠ ਸਮਾਗਮ ਕੀਤਾ ਗਿਆ। ਇਸ ਮੌਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੰਦਿਆਂ ਦੇਸ਼ ਦੀ ਆਜ਼ਾਦੀ ਵਿੱਚ ਪਾਏ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਬਲਵੀਰ ਸਿੰਘ ਮਿੰਟੂ, ਐਡਵੋਕੇਟ ਯਾਦਵਿੰਦਰ ਪਾਲ ਸਿੰਘ, ਰਾਕੇਸ਼ ਕੁਮਾਰ ਗੋਗੀ, ਸ਼ਿਵ ਕੁਮਾਰ ਗਰਗ, ਕੌਂਸਲਰ ਕੁਲਵਿੰਦਰ ਸਿੰਘ, ਕੌਂਸਲਰ ਜਸਵਿੰਦਰ ਸਿੰਘ, ਰੂਪ ਸਿੰਘ, ਭੂਸ਼ਣ ਸ਼ਰਮਾ, ਹੈਪੀ ਸੂਦ, ਬਿੱਲੂ ਸਿੰਘ ਮਸਾਲ, ਜਸਵੰਤ ਰਾਏ ਸ਼ਰਮਾ, ਲਾਲ ਚੰਦ ਕਾਲਾ, ਮਹਿੰਦਰ ਪਜਨੀ, ਨੀਸ਼ਾ ਬੈਂਸ, ਹੈਰੀ ਲੁਟਾਵਾ, ਗੁਰਦੀਪ ਸਿੰਘ ਬਦੇਸ਼ਾ, ਪੀ ਏ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।
ਅੰਬਾਲਾ ਵਿੱਚ ਗਾਂਧੀ ਜੈਅੰਤੀ ਮੌਕੇ ਸ਼ਾਂਤੀ ਮਾਰਚ
ਅੰਬਾਲਾ (ਪੱਤਰ ਪ੍ਰੇਰਕ): ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਟੀ ਦੇ ਸਕੱਤਰ ਅਤੇ ਮੁੱਖ ਨਿਆਂਇਕ ਅਧਿਕਾਰੀ ਪ੍ਰਵੀਨ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਦੀ ਜੈਅੰਤੀ ਮੌਕੇ ਸ਼ਾਂਤੀ ਮਾਰਚ ਕੱਢਿਆ ਗਿਆ। ਪ੍ਰਵੀਨ ਨੇ ਹਰੀ ਝੰਡੀ ਦੇ ਕੇ ਮਾਰਚ ਦੀ ਸ਼ੁਰੂਆਤ ਕੀਤੀ। ਮਾਰਚ ਵਿੱਚ ਅਧਿਆਪਕਾਂ, ਵਕੀਲਾਂ, ਪੈਰਾ ਲੀਗਲ ਵਾਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ।