DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਪਿਆਂ ਦਾ ਰਿਮਾਂਡ ਖ਼ਤਮ; ਜੇਲ੍ਹ ਭੇਜੇ

ਪੁਲੀਸ ‘ਗੈਂਗਸਟਰਾਂ ਖਿਲਾਫ਼ ਯੁੱਧ’ (ਆਪਰੇਸ਼ਨ ਪ੍ਰਹਾਰ) ਮੁਹਿੰਮ ਤਹਿਤ ਆਮਦਨ ਦੇ ਸਰੋਤਾਂ ਦੀ ਕਰ ਰਹੀ ਜਾਂਚ

  • fb
  • twitter
  • whatsapp
  • whatsapp
Advertisement

ਸ੍ਰੀ ਮੁਕਤਸਰ ਸਾਹਿਬ ਦੀ ਇੱਕ ਸਥਾਨਕ ਅਦਾਲਤ ਨੇ ਅੱਜ ਭਗੌੜੇ ਅਤਿਵਾਦੀ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਨਿਆਂਇਕ ਹਿਰਾਸਤ (ਜੇਲ੍ਹ) ਵਿੱਚ ਭੇਜ ਦਿੱਤਾ ਹੈ। ਗੋਲਡੀ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਦਾ ਤਿੰਨ ਦਿਨਾਂ ਦਾ ਪੁਲੀਸ ਰਿਮਾਂਡ ਅੱਜ ਖ਼ਤਮ ਹੋ ਗਿਆ ਸੀ। ਇਨ੍ਹਾਂ ਦੋਵਾਂ ਨੂੰ ਪੰਜਾਬ ਪੁਲੀਸ ਨੇ ਬੀਤੇ ਸੋਮਵਾਰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਇਹ ਕਾਰਵਾਈ ਸਾਲ 2024 ਵਿੱਚ ਇੱਕ ਸਰਕਾਰੀ ਸਕੂਲ ਅਧਿਆਪਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਾਇਆ ਗਿਆ ਸੀ ਕਿ ਉਸ ਕੋਲੋ ਵਿਦੇਸ਼ੀ ਨੰਬਰ ਰਾਹੀਂ ਵਟਸਐਪ ਕਾਲ ਕਰਕੇ 50 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ।

Advertisement

ਜ਼ਿਕਰਯੋਗ ਹੈ ਕਿ ਗੋਲਡੀ ਬਰਾੜ ਦਾ ਪਿਤਾ ਸ਼ਮਸ਼ੇਰ ਸਿੰਘ ਪੰਜਾਬ ਪੁਲੀਸ ਵਿੱਚ ਸਾਬਕਾ ਏ.ਐੱਸ.ਆਈ. (ASI) ਰਹਿ ਚੁੱਕਾ ਹੈ, ਜਿਸ ਨੂੰ 2021 ਵਿੱਚ ਇੱਕ ਕਤਲ ਕੇਸ ਵਿੱਚ ਨਾਮ ਆਉਣ ਤੋਂ ਬਾਅਦ ਜਬਰੀ ਸੇਵਾਮੁਕਤ ਕਰ ਦਿੱਤਾ ਗਿਆ ਸੀ।

Advertisement

ਪੁਲੀਸ ਹੁਣ ਇਸ ਪਰਿਵਾਰ ਦੇ ਆਮਦਨ ਦੇ ਸਰੋਤਾਂ ਅਤੇ ਗੈਂਗਸਟਰ ਨੈੱਟਵਰਕ ਨਾਲ ਸਬੰਧਾਂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਗੋਲਡੀ ਬਰਾੜ, ਜੋ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਹੈ, ਦੇ ਵਿਰੁੱਧ ਪੁਲੀਸ ਨੇ ‘ਗੈਂਗਸਟਰਾਂ ਵਿਰੁੱਧ ਮੁਹਿੰਮ’ ( ਆਪਰੇਸ਼ਨ ਪ੍ਰਹਾਰ) ਤਹਿਤ ਸ਼ਿਕੰਜਾ ਹੋਰ ਕੱਸ ਦਿੱਤਾ ਹੈ।

Advertisement
×