ਪੁਲੀਸ ਮੁਕਾਬਲੇ ’ਚ ਗੈਂਗਸਟਰ ਜ਼ਖ਼ਮੀ
ਚਰਨਜੀਤ ਸਿੰਘ ਚੰਨੀ ਮੁੱਲਾਂਪੁਰ ਗਰੀਬਦਾਸ, 5 ਮਾਰਚ ਨਿਊ ਚੰਡੀਗੜ੍ਹ ਵਿੱਚ ਈਕੋ ਸਿਟੀ ਵੰਨ ਵਿੱਚ ਸੀਆਈਏ ਸਟਾਫ ਦੀ ਟੀਮ ਨੇ ਇੱਕ ਕਥਿਤ ਤੌਰ ’ਤੇ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮ...
Advertisement
ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 5 ਮਾਰਚ
Advertisement
ਨਿਊ ਚੰਡੀਗੜ੍ਹ ਵਿੱਚ ਈਕੋ ਸਿਟੀ ਵੰਨ ਵਿੱਚ ਸੀਆਈਏ ਸਟਾਫ ਦੀ ਟੀਮ ਨੇ ਇੱਕ ਕਥਿਤ ਤੌਰ ’ਤੇ ਇੱਕ ਗੈਂਗਸਟਰ ਨੂੰ ਕਾਬੂ ਕੀਤਾ ਹੈ। ਜ਼ਿਲ੍ਹਾ ਪੁਲੀਸ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਮੁਲਜ਼ਮ ਨਵਜੋਤ ਸਿੰਘ ਬਾਜਵਾ ਖ਼ਿਲਾਫ਼ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪੜੌਲ ਵਾਸੀ ਮੁਲਜ਼ਮ ਨੂੰ ਕੋਠੀ ਦੀ ਘੇਰਾਬੰਦੀ ਕਰਦਿਆਂ ਪੁਲੀਸ ਹਵਾਲੇ ਕਰਨ ਲਈ ਕਿਹਾ ਤਾਂ ਗੈਂਗਸਟਰ ਨੇ ਪੁਲੀਸ ’ਤੇ ਹਵਾਈ ਫਾਇਰ ਕੀਤਾ। ਪੁਲੀਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਗੋਲੀ ਮੁਲਜ਼ਮ ਦੇ ਪੈਰ ਵਿੱਚ ਲੱਗੀ। ਉਸ ਨੂੰ ਜ਼ਖ਼ਮੀ ਹਾਲਤ ’ਚ ਸਿਵਲ ਹਸਪਤਾਲ ਮੁਹਾਲੀ ਦਾਖ਼ਲ ਕਰਵਾਇਆ ਗਿਆ। ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਕੋਲੋਂ ਦੇਸੀ ਸਟੇਨਗੰਨ ਅਤੇ ਕੁੱਝ ਗੋਲੀ-ਸਿੱਕਾ ਬਰਾਮਦ ਹੋਇਆ ਹੈ। ਮੁਲਜ਼ਮ ਦੇ ਗੈਂਗ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
Advertisement
×