DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਗੜਗੱਜ ਨੇ ਦਸਤਾਰ ਕੈਂਪ ਦਾ ਉਦਘਾਟਨ ਕੀਤਾ

ਹੋਲਾ ਮਹੱਲਾ ਦੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਵਿਸ਼ਾਲ ਦਸਤਾਰ ਕੈਂਪ ਲਾਇਆ ਗਿਆ। ਕੈਂਪ ਦੀ ਸ਼ੁਰੂਆਤ...

  • fb
  • twitter
  • whatsapp
  • whatsapp
featured-img featured-img
ਕੈਂਪ ਦੀ ਸ਼ੁਰੂਆਤ ਕਰਵਾਉਂਦੇ ਹੋਏ ਗਿਆਨੀ ਕੁਲਦੀਪ ਸਿੰਘ ਗੜਗੱਜ।
Advertisement

ਹੋਲਾ ਮਹੱਲਾ ਦੇ ਪਵਿੱਤਰ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਯੂਥ ਅਕਾਲੀ ਦਲ ਅਤੇ ਵਿਰਸਾ ਸੰਭਾਲ ਸਰਦਾਰੀ ਲਹਿਰ ਵੱਲੋਂ ‘ਮੇਰੀ ਦਸਤਾਰ ਮੇਰੀ ਸ਼ਾਨ’ ਮੁਹਿੰਮ ਤਹਿਤ ਵਿਸ਼ਾਲ ਦਸਤਾਰ ਕੈਂਪ ਲਾਇਆ ਗਿਆ। ਕੈਂਪ ਦੀ ਸ਼ੁਰੂਆਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਉਨ੍ਹਾਂ ਕਿਹਾ ਕਿ ਦਸਤਾਰ ਸਿੱਖ ਦੀ ਪਛਾਣ, ਮਰਿਆਦਾ ਅਤੇ ਆਤਮ-ਸਨਮਾਨ ਦਾ ਪ੍ਰਤੀਕ ਹੈ ਅਤੇ ਅਜਿਹੇ ਉਪਰਾਲੇ ਨੌਜਵਾਨ ਪੀੜ੍ਹੀ ਨੂੰ ਆਪਣੀ ਮਹਾਨ ਵਿਰਾਸਤ ਨਾਲ ਜੋੜਦੇ ਹਨ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਦੱਸਿਆ ਕਿ ਦੇਸ਼-ਵਿਦੇਸ਼ ਵਿੱਚ 500 ਤੋਂ ਵੱਧ ਦਸਤਾਰ ਸਜਾਉਣ ਦੇ ਕੈਂਪ ਲਾ ਕੇ ਹਜ਼ਾਰਾਂ ਨੌਜਵਾਨਾਂ ਨੂੰ ਦਸਤਾਰ ਬੰਨ੍ਹਣ ਲਈ ਪ੍ਰੇਰਿਤ ਕੀਤਾ ਗਿਆ ਹੈ। ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਪੱਛਮੀ ਦੇਸ਼ਾਂ ਦੇ ਪ੍ਰਭਾਵਾਂ ਤੋਂ ਉੱਪਰ ਉੱਠ ਕੇ ਆਪਣੀ ਅਸਲੀ ਵਿਰਾਸਤ ਨਾਲ ਜੁੜਨਾ ਚਾਹੀਦਾ ਹੈ। ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ, ਦਲਜੀਤ ਸਿੰਘ ਭਿੰਡਰ ਅਤੇ ਅਮਰਜੀਤ ਸਿੰਘ ਚਾਵਲਾ ਸਮੇਤ ਹੋਰ ਆਗੂ ਮੌਜੂਦ ਸਨ।

Advertisement
Advertisement
×