ਪੱਤਰ ਪ੍ਰੇਰਕ
ਅਮਲੋਹ, 11 ਨਵੰਬਰ
ਆਮ ਆਦਮੀ ਪਾਰਟੀ ਹਲਕਾ ਅਮਲੋਹ ਦੇ ਇੰਚਾਰਜ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਵਿਖੇ ਉਨ੍ਹਾਂ ਦੇ ਨਿਵਾਸ ’ਤੇ ਮੁਲਾਕਾਤ ਕੀਤੀ। ਗੈਰੀ ਬੜਿੰਗ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਨਾਲ ਵਿਧਾਨ ਸਭਾ ਹਲਕਾ ਅਮਲੋਹ ਨੂੰ ਜਿੱਤਣ ਲਈ ਰੋਡਮੈਪ ’ਤੇ ਵਿਚਾਰ-ਵਟਾਂਦਰਾ ਕੀਤਾ ਤੇ ਅੱਗੇ ਦੀ ਰਣਨੀਤੀ ਤਿਆਰ ਕੀਤੀ ਗਈ। ਉਨ੍ਹਾਂ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਅਤੇ ਚੋਣਾਂ ਤੋਂ ਬਾਅਦ ਉਨ੍ਹਾਂ ਦੇ ਸੰਭਵ ਹੱਲ ’ਤੇ ਯੋਜਨਾਵਾਂ ਬਣਾਉਣ ਲਈ ਇੱਕ ਲੰਬੀ ਤੇ ਸਾਰਥਿਕ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਵੱਲੋਂ ਪਾਰਟੀ ਦੀ ਲੋਕ ਪੱਖੀ ਨੀਤੀਆਂ ਨੂੰ ਅੱਗੇ ਵਧਾਉਣ ਅਤੇ ਹਲਕੇ ਦੇ ਲੋਕਾਂ ਦੀ ਆਵਾਜ਼ ਬੁਲੰਦ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਹਨ। ਉਨ੍ਹਾਂ ਮੁਤਾਬਕ ਕੇਜਰੀਵਾਲ ਨੇ ਅਮਲੋਹ ਹਲਕੇ ਵਿਚ ਪਾਰਟੀ ਗਤੀਵਿਧੀਆਂ ਤੇ ਹਲਕੇ ਦੇ ਮਸਲਿਆਂ ਦੀ ਵੀ ਜਾਣਕਾਰੀ ਲਈ ਹੈ।