ਰੈਲੀ ਦੀ ਤਿਆਰੀ ਲਈ ਗੇਟ ਮੀਟਿੰਗ
ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀ ਜਥੇਬੰਦੀ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਨੇ ਸੈਕਟਰ 17 ਉਦਯੋਗ ਭਵਨ ਚੰਡੀਗੜ੍ਹ ਵਿੱਚ ਅੱਜ ਦੁਪਹਿਰ ਸਮੇਂ ਗੇਟ ਮੀਟਿੰਗ ਕੀਤੀ, ਜਿਸ ਵਿੱਚ 2 ਦਸੰਬਰ ਨੂੰ ਸੂਬਾ ਸਰਕਾਰ ਖ਼ਿਲਾਫ਼ ਕੀਤੀ ਜਾਣ...
Advertisement
ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਮੁਲਾਜ਼ਮਾਂ ਦੀ ਜਥੇਬੰਦੀ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਨੇ ਸੈਕਟਰ 17 ਉਦਯੋਗ ਭਵਨ ਚੰਡੀਗੜ੍ਹ ਵਿੱਚ ਅੱਜ ਦੁਪਹਿਰ ਸਮੇਂ ਗੇਟ ਮੀਟਿੰਗ ਕੀਤੀ, ਜਿਸ ਵਿੱਚ 2 ਦਸੰਬਰ ਨੂੰ ਸੂਬਾ ਸਰਕਾਰ ਖ਼ਿਲਾਫ਼ ਕੀਤੀ ਜਾਣ ਵਾਲੀ ਰੋਸ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਜ਼ਮਾਂ ਵੱਲੋਂ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਅਤੇ ਉਦਯੋਗ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਗੇਟ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਦੀਪਾ ਰਾਮ ਨੇ ਦੱਸਿਆ ਕਿ ਰੈਲੀ ’ਚ ਭਰਾਤਰੀ ਜਥੇਬੰਦੀਆਂ ਵੀ ਸ਼ਮੂਲੀਅਤ ਕਰਨਗੀਆਂ। ਮੀਟਿੰਗ ਵਿੱਚ ਹਰਕੇਸ਼ ਰਾਣਾ ਜਨਰਲ ਸਕੱਤਰ ਸੀਟੂ ਮੋਹਾਲੀ, ਬਲਵੰਤ ਸਿੰਘ, ਰਣਦੀਪ ਸਿੰਘ, ਅੰਮ੍ਰਿਤਪਾਲ ਸਿੰਘ, ਪ੍ਰਕਾਸ਼ ਮੁਹਾਲੀ ਅਤੇ ਵਿਸ਼ਾਲ ਹਾਜ਼ਰ ਸਨ।
Advertisement
Advertisement
