DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

General Dhiraj Seth: ਥਲ ਸੈਨਾ ਮੁਖੀ ਪ੍ਰਸ਼ਾਸਕ ਨੂੰ ਮਿਲੇ

ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਧੀਰਜ ਸੇਠ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿੱਚ ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਥਲ ਸੈਨਾ ਮੁਖੀ ਨੇ ਸਿਵਲ-ਮਿਲਟਰੀ ਤਾਲਮੇਲ ਅਤੇ ਖੇਤਰੀ...

  • fb
  • twitter
  • whatsapp
  • whatsapp
featured-img featured-img
ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਦੇ ਹੋਏ ਥਲ ਸੈਨਾ ਮੁਖੀ ਜਨਰਲ ਧੀਰਜ ਸੇਠ।
Advertisement

ਭਾਰਤੀ ਥਲ ਸੈਨਾ ਦੇ ਮੁਖੀ ਜਨਰਲ ਧੀਰਜ ਸੇਠ ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਲੋਕ ਭਵਨ ਵਿੱਚ ਪੰਜਾਬ ਦੇ ਰਾਜਪਾਲ ਤੇ ਯੂ ਟੀ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਥਲ ਸੈਨਾ ਮੁਖੀ ਨੇ ਸਿਵਲ-ਮਿਲਟਰੀ ਤਾਲਮੇਲ ਅਤੇ ਖੇਤਰੀ ਸੁਰੱਖਿਆ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ। ਸ੍ਰੀ ਕਟਾਰੀਆ ਨੇ ਸਰਹੱਦੀ ਖੇਤਰ ਦੀ ਸੁਰੱਖਿਆ ਮਜ਼ਬੂਤ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਭਾਰਤੀ ਫ਼ੌਜ ਨੂੰ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ।

ਸ੍ਰੀ ਸੇਠ ਨੇ ਰਾਜਪਾਲ ਨੂੰ ਰਾਸ਼ਟਰ ਨਿਰਮਾਣ ਪ੍ਰਤੀ ਭਾਰਤੀ ਫ਼ੌਜ ਦੇ ਦ੍ਰਿੜ੍ਹ ਸੰਕਲਪ ਅਤੇ ਪ੍ਰਤੀਬੱਧਤਾ ਤੋਂ ਜਾਣੂ ਕਰਵਾਇਆ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਹੁਲਾਰਾ ਦੇਣ ਵਾਲੀਆਂ ਰਾਜ ਸਰਕਾਰ ਦੀਆਂ ਨੀਤੀਆਂ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਰਾਜਪਾਲ ਨੂੰ ਅੰਦਰੂਨੀ ਸੁਰੱਖਿਆ ਨਾਲ ਸਬੰਧਤ ਨਵੀਨਤਮ ਘਟਨਾਕ੍ਰਮ, ਸੀਮਾਵਰਤੀ ਖੇਤਰਾਂ ਵਿੱਚ ਚਲ ਰਹੇ ਪ੍ਰਾਜੈਕਟਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਨਾਲ ਜੁੜੇ ਵਿਸ਼ਿਆਂ ਦੀ ਵੀ ਜਾਣਕਾਰੀ ਦਿੱਤੀ। ਇਸ ਮੌਕੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਰਹੇ।

Advertisement

ਸਲਾਹਕਾਰ ਸਿਵਲ-ਮਿਲਟਰੀ ਮਾਮਲੇ ਕਰਨਲ ਜਸਦੀਪ ਸੰਧੂ ਅਨੁਸਾਰ ਪੰਜਾਬ ਦੇ ਰਾਜਪਾਲ ਤੇ ਥਲ ਸੈਨਾ ਮੁਖੀ ਦੀ ਮੁਲਾਕਾਤ ਨਾਲ ਸਿਵਲ-ਮਿਲਟਰੀ ਤਾਲਮੇਲ ਹੋਰ ਮਜ਼ਬੂਤ ਹੋਇਆ ਹੈ।

Advertisement

Advertisement
×