ਪੰਚਕੂਲਾ: ਹਰਿਆਣਾ ਦੇ ਗ੍ਰਹਿ ਵਿਭਾਗ ਅਤੇ ਸਿਹਤ ਵਿਭਾਗ ਦੇ ਮੰਤਰੀ ਅਨਿਲ ਵਿੱਜ ਨੇ ਸੈਕਟਰ-6 ਦੇ ਸਰਕਾਰੀ ਜਨਰਲ ਹਸਪਤਾਲ ਵਿੱਚ ਅਚਾਨਕ ਚੈਕਿੰਗ ਕੀਤੀ। ਉਨ੍ਹਾਂ ਇਸ ਮੌਕੇ ਹਸਪਾਤਲ ਦਾ ਆਕਸੀਜਨ ਪਲਾਂਟ ਵੇਖਿਆ ਅਤੇ ਕਰੋਨਾ ਦੇ ਮਾਮਲਿਆਂ ਬਾਰੇ ਬਣਾਏ ਗਏ ਵਾਰਡ ਅਤੇ ਵੈਂਟੀਲੇਟਰਾਂ ਦੀ ਚੈਕਿੰਗ ਕੀਤੀ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਵਰਤੀ ਗਈ ਅਣਗਹਿਲੀ ਬਾਰੇ ਪੁੱਛਣ ’ਤੇ ਸ੍ਰੀ ਵਿੱਜ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਦੌਰੇ ਮੌਕੇ ਜਿਹੜੀ ਲਾਪ੍ਰਵਾਹੀ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਸਪੱਸ਼ਟੀਕਰਨ ਦਿੱਤਾ ਹੈ ਉਹ ਤਸੱਲੀਬਖਸ਼ ਨਹੀਂ ਹੈ। -ਪੱਤਰ ਪ੍ਰੇਰਕ